''''ਮੈਂ ਕਾਨੂੰਨ ਨੂੰ ਨਹੀਂ ਮੰਨਦਾ'''' ਕਹਿ ਕੇ 17 ਸਾਲਾ ਮੁੰਡੇ ਦਾ ਕੀਤਾ ਵਿਆਹ, ਪਿਓ-ਦਾਦੇ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ
Thursday, Dec 21, 2023 - 02:13 AM (IST)
ਮੋਹਾਲੀ (ਸੰਦੀਪ) : 17 ਸਾਲ ਦੀ ਉਮਰ 'ਚ ਇਕ ਨੌਜਵਾਨ ਦਾ ਵਿਆਹ ਕਰਨ ਦੇ ਦੋਸ਼ ਵਿਚ ਸੋਹਾਣਾ ਥਾਣਾ ਪੁਲਸ ਨੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸੋਹਾਣਾ ਪੁਲਸ ਨੇ ਪ੍ਰੀਵੈਂਸ਼ਨ ਆਫ ਚਾਈਲਡ ਮੈਰਿਜ ਐਕਟ ਤਹਿਤ ਕਾਰਵਾਈ ਕਰਦਿਆਂ ਨੌਜਵਾਨ ਦੇ ਪਿਤਾ ਹਰਪਾਲ ਸਿੰਘ, ਦਾਦਾ ਅਮਰਜੀਤ ਸਿੰਘ ਅਤੇ ਸਹੁਰੇ ਦਿਲਬਰ ਸਿੰਘ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ- ਪਤੀ ਦੇ ਸ਼ਰਾਬ ਪੀਣ ਦੀ ਆਦਤ ਤੋਂ ਤੰਗ ਆ ਕੇ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿੱਤਾ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਰਜਿੰਦਰ ਸਿੰਘ ਨੇ ਦੱਸਿਆ ਕਿ 14 ਨਵੰਬਰ 2022 ਨੂੰ ਹਰਪਾਲ ਨੇ ਆਪਣੇ ਮੁੰਡੇ ਦਿਲਪ੍ਰੀਤ ਸਿੰਘ ਦਾ ਵਿਆਹ ਅਮਨਦੀਪ ਕੌਰ ਨਾਲ ਕੀਤਾ ਸੀ ਤੇ ਉਸ ਸਮੇਂ ਦਿਲਪ੍ਰੀਤ ਦੀ ਉਮਰ ਕਰੀਬ 17 ਸਾਲ ਸੀ। ਸ਼ਿਕਾਇਤਕਰਤਾ ਨੇ ਉਨ੍ਹਾਂ ਨੂੰ ਦੱਸਿਆ ਕਿ ਨੌਜਵਾਨ ਦੀ ਉਮਰ ਦੀ ਕਾਨੂੰਨੀ ਉਮਰ 21 ਸਾਲ ਹੁੰਦੀ ਹੈ ਅਤੇ ਦਿਲਪ੍ਰੀਤ ਦੀ ਉਮਰ ਸਿਰਫ਼ 17 ਸਾਲ ਹੈ, ਇਸ ਲਈ ਇਹ ਵਿਆਹ ਕਾਨੂੰਨੀ ਤੌਰ ’ਤੇ ਸਹੀ ਨਹੀਂ ਹੈ।
ਇਹ ਵੀ ਪੜ੍ਹੋ- 2 ਲੱਖ ਦਾ 11 ਲੱਖ ਬਣਾਉਣ ਦਾ ਝਾਂਸਾ ਦੇ ਕੇ ਅਧਿਆਪਕ ਨੇ ਬਜ਼ੁਰਗ ਨਾਲ ਮਾਰੀ ਠੱਗੀ
ਪਰ ਦਿਲਪ੍ਰੀਤ ਦੇ ਪਿਤਾ ਨੇ ਇਹ ਕਹਿੰਦੇ ਹੋਏ ਵਿਆਹ ਕਰਵਾ ਦਿੱਤਾ ਕਿ ਉਹ ਇਸ ਕਾਨੂੰਨ ਨੂੰ ਨਹੀਂ ਮੰਨਦਾ, ਇਸ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਸ ਵਲੋਂ ਜਾਂਚ ਕਰਨ ਤੋਂ ਬਾਅਦ ਰਿਪੋਰਟ ਤਿਆਰ ਕਰ ਲਈ ਗਈ ਹੈ। ਐੱਸ.ਐੱਸ.ਪੀ. ਦੇ ਹੁਕਮਾਂ ’ਤੇ ਥਾਣਾ ਪੁਲਸ ਨੇ ਇਹ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ- ਸਕੂਲਾਂ ਦੀ ਵੱਡੀ ਨਾਲਾਇਕੀ, ਬੋਰਡ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਸਕਦੇ ਨੇ 5ਵੀਂ ਅਤੇ 8ਵੀਂ ਦੇ ਵਿਦਿਆਰਥੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8