ਫਿਰੋਜ਼ਪੁਰ ''ਚ ਇਕ 70 ਸਾਲਾਂ ਬਜ਼ੁਰਗ ਦੀ ਹੋਈ ਕੋਰੋਨਾ ਨਾਲ ਮੌਤ

10/21/2020 5:02:26 PM

ਫਿਰੋਜ਼ਪੁਰ(ਕੁਮਾਰ): ਫਿਰੋਜ਼ਪੁਰ 'ਚ ਕੋਰੋਨਾ ਨਾਲ ਕਰੀਬ 70 ਸਾਲਾਂ ਬਜ਼ੁਰਗ ਬੀਬੀ ਦੀ ਮੌਤ ਹੋਈ ਹੈ। ਇਹ ਬੀਬੀ ਬਲਾਕ ਕਸਸੁਆਨਾ ਦੀ ਰਹਿਣ ਵਾਲੀ ਸੀ। ਇਸ ਮੌਤ ਦੇ ਨਾਲ ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 120 ਤੱਕ ਪਹੁੰਚ ਗਈ ਹੈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਦਾ ਪ੍ਰਕੋਪ ਘੱਟ ਹੋ ਰਿਹਾ ਹੈ ਅਤੇ ਤੇਜ਼ੀ ਨਾਲ ਕੋਰੋਨਾ ਦੀ ਲਪੇਟ 'ਚ ਆਏ ਲੋਕ ਠੀਕ ਹੋ ਰਹੇ ਹਨ।

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਅੱਜ 2 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਨਾਲ ਪੀੜਤ 4120 ਲੋਕ ਸਨ ਜਿਨ੍ਹਾਂ 'ਚੋਂ 3704 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 297 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਸਰਕਾਰ ਵੱਲੋਂ ਜਾਰੀ ਗਾਈਡਲਾਇੰਸ ਦੀ ਪਾਲਨਾ ਕਰੋ ਅਤੇ ਬਿਨ੍ਹਾਂ ਮਾਸਕ ਲਗਾਏ ਬਾਹਰ ਨਾ ਨਿਕਲੋ ਅਤੇ ਸੋਸ਼ਲ ਡਿਸਟੈਂਸਿੰਗ ਦਾ ਵਿਸ਼ੇਸ਼ ਰੂਪ ਨਾਲ ਧਿਆਨ ਰੱਖੋ।


Aarti dhillon

Content Editor

Related News