ਜੀਪ ''ਚ ਸਵਾਰ ਹੋ ਕੇ ਲੇਬਰ ਲੈਣ ਗਏ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ, ਰਸਤੇ ''ਚ ਹੋਈ ਟਰੱਕ ਨਾਲ ਟੱਕਰ

Thursday, Nov 09, 2023 - 05:01 PM (IST)

ਜੀਪ ''ਚ ਸਵਾਰ ਹੋ ਕੇ ਲੇਬਰ ਲੈਣ ਗਏ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ, ਰਸਤੇ ''ਚ ਹੋਈ ਟਰੱਕ ਨਾਲ ਟੱਕਰ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਲੋਹਗੜ੍ਹ ਦੇ ਬੱਸ ਸਟੈਂਡ ਨੇੜੇ ਇੱਕ ਅਣਪਛਾਤੇ ਆਰਮੀ ਦੇ ਟਰੱਕ ਅਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ 30 ਸਾਲਾ ਹਰਚਰਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਕੁਲਗੜੀ ਦੀ ਪੁਲੀਸ ਨੇ ਅਣਪਛਾਤੇ ਟਰੱਕ ਅਤੇ ਟਰੈਕਟਰ ਚਾਲਕਾਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕਾਰ ਸਵਾਰ ਬਾਰਾਤੀਆਂ ਵੱਲੋਂ ਟਰੱਕ ਡਰਾਈਵਰ ਤੇ ਸਾਥੀ ਨਾਲ ਕੁੱਟਮਾਰ, ਖੋਹੇ ਪੈਸੇ ਤੇ ਚਾਬੀਆਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਚਰਨ ਸਿੰਘ ਦੇ ਭਰਾ ਹਰਚੰਦ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਮਰਖਾਈ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਆਪਣੇ ਭਰਾ ਹਰਚਰਨ ਸਿੰਘ ਨਾਲ ਜੀਪ ’ਤੇ ਸਵਾਰ ਹੋ ਕੇ ਲੇਬਰ ਲੈਣ ਲਈ ਲੋਹਗੜ੍ਹ ਵੱਲ ਜਾ ਰਿਹਾ ਸੀ ਅਤੇ ਜਦੋਂ ਉਹ ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਆਰਮੀ ਦਾ ਇਕ ਟਰੱਕ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆ ਰਿਹਾ ਸੀ ਅਤੇ ਜੀਪ ਦੇ ਪਿੱਛੇ 3 ਟਰੈਕਟਰ ਟੋਚਨ ਪਾ ਕੇ ਆ ਰਹੇ ਸੀ, ਜਿਨ੍ਹਾਂ ਨੇ ਜੀਪ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ਵਿਚ ਉਸਦੇ ਭਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : CM ਮਾਨ ਦਾ ਰਾਜਾ ਵੜਿੰਗ 'ਤੇ ਪਲਟਵਾਰ, ਕਿਹਾ : 'ਪੰਜਾਬੀਆਂ ਨੂੰ ਨਾ ਕਰੋ ਗੁਮਰਾਹ'

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News