ਕੁੱਟਮਾਰ ਕਰਨ ''ਤੇ 12 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ

Friday, Aug 02, 2024 - 06:46 PM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ)–ਫਿਰੋਜ਼ਪੁਰ ਸ਼ਹਿਰ ਦੀ ਮੱਲਵਾਲ ਰੋਡ ’ਤੇ ਸਥਿਤ ਸੂਦ ਹੋਟਲ ਦੇ ਬਾਹਰ ਅਤੇ ਫਿਰੋਜ਼ਪੁਰ ਦੇ ਪਿੰਡ ਲੱਲੇ ’ਚ ਪੁਰਾਣੀ ਰੰਜਿਸ਼ ਅਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਦੋ ਵੱਖ-ਵੱਖ ਝਗੜਿਆਂ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਤਲਵੰਡੀ ਭਾਈ ਦੀ ਪੁਲਸ ਨੇ ਅਣਪਛਾਤਿਆਂ ਸਮੇਤ ਕਰੀਬ 12 ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਇਲਾਜ ਲਈ ਪਹੁੰਚੇ ਸ਼ਿਕਾਇਤਕਰਤਾ ਛਿੰਦਰਪਾਲ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਹੈ ਕਿ ਜਦੋਂ ਉਹ ਸੂਦ ਹੋਟਲ ਤੋਂ ਖਾਣਾ ਖਾ ਕੇ ਬਾਹਰ ਨਿਕਲੇ ਤਾਂ ਨਛੱਤਰ ਸਿੰਘ, ਪਵਨਦੀਪ ਸਿੰਘ ਸੁੱਖੀ ਅਤੇ ਚਾਰ-ਪੰਜ ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੀ ਅਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ।

ਇਹ ਵੀ ਪੜ੍ਹੋ- ਨਸ਼ੇ ਨੇ ਉਜਾੜਿਆ ਪਰਿਵਾਰ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਮਿਲੀ ਲਾਸ਼

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਅਤੇ ਉਨ੍ਹਾਂ ਦੇ ਕਰੀਬ 4-5 ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੂਜੇ ਪਾਸੇ ਥਾਣਾ ਤਲਵੰਡੀ ਭਾਈ ਦੇ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਦੇਵ ਸਿੰਘ ਵਾਸੀ ਪਿੰਡ ਲੱਲੇ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਹੈ ਕਿ ਉਹ ਆਪਣੇ ਟਰੈਕਟਰ ਨਾਲ ਆਪਣੀ ਜ਼ਮੀਨ ’ਚ ਖੇਤੀ ਕਰ ਰਿਹਾ ਸੀ ਤਾਂ ਸੁਖਦੇਵ ਸਿੰਘ ਅਤੇ ਅਵਤਾਰ ਸਿੰਘ ਜੋ ਕਿ ਉਸ ਦੇ ਭਰਾ ਹਨ, ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਮੋਟਰਸਾਈਕਲਾਂ ’ਤੇ ਆਏ, ਜਿਨ੍ਹਾਂ ਨੇ ਉਨ੍ਹਾਂ ਨੂੰ ਟਰੈਕਟਰਾਂ ਤੋਂ ਉਤਾਰ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਇਹ ਲੜਾਈ-ਝਗੜਾ ਹੋਇਆ ਸੀ।

ਇਹ ਵੀ ਪੜ੍ਹੋ-  ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਪੌਂਗ ਡੈਮ ’ਚ ਵਧਿਆ ਪਾਣੀ ਦਾ ਪੱਧਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News