ਨਾਬਾਲਿਗ ਨਾਲ ਜਬਰ-ਜ਼ਿਨਾਹ ਦੇ ਮਾਮਲੇ ''ਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Tuesday, Sep 17, 2024 - 06:13 PM (IST)

ਨਾਬਾਲਿਗ ਨਾਲ ਜਬਰ-ਜ਼ਿਨਾਹ ਦੇ ਮਾਮਲੇ ''ਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ (ਬਲਜਿੰਦਰ)- ਥਾਣਾ ਤ੍ਰਿਪੜੀ ਦੀ ਪੁਲਸ ਨੇ ਨਾਬਾਲਿਗ ਜਬਰ-ਜ਼ਿਨਾਹ ਦੇ ਦੋਸ਼ ਵਿਚ ਕ੍ਰਿਪਾਲ ਪਾਸਵਾਨ ਪੁੱਤਰ ਰਾਜੇਸ਼ਵਰ ਪਾਸਵਾਨ ਵਾਸੀ ਪਿੰਡ ਰੌਂਗਲਾ ਥਾਣਾ ਤ੍ਰਿਪੜੀ ਖ਼ਿਲਾਫ਼ ਪੋਕਸੋ ਐਕਟ ਦੀ ਧਾਰਾ 6 ਅਤੇ 64 (2) ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਪੀੜਤ ਕੁੜੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਲਗਾਤਾਰ ਦੋ ਸਾਲ ਤੱਕ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ ਅਤੇ 9 ਸਤੰਬਰ ਨੂੰ ਵੀ ਉਸ ਨਾਲ ਜਬਰ-ਜ਼ਿਨਾਹ ਕੀਤਾ। 

ਇਹ ਵੀ ਪੜ੍ਹੋ- 8 ਸਾਲਾ ਕੁੜੀ ਨਾਲ ਵਿਅਕਤੀ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਜਦੋਂ ਪੀੜਤਾ ਨੇ ਆਪਣੇ ਦਾਦੇ ਅਤੇ ਚਾਚੇ ਨੂੰ ਦੱਸਿਆ ਤਾਂ ਉਨ੍ਹਾਂ ਨਾਲ ਵੀ ਝਗੜਾ ਕਰਨ ਲੱਗ ਪਿਆ। ਪੁਲਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

 ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News