ਪੁਰਾਣੇ ਝਗੜੇ ਦੀ ਰੰਜਿਸ਼ ਨੂੰ ਲੈ ਕੇ ਪਿਓ-ਪੁੱਤਰਾਂ ਨੇ ਇਕ ਵਿਅਕਤੀ ਦੀ ਕੀਤੀ ਕੁੱਟਮਾਰ, ਪੁਲਸ ਨੇ ਕੀਤਾ ਮਾਮਲਾ ਦਰਜ
03/11/2023 2:39:24 PM

ਗੁਰੂਹਰਸਹਾਏ (ਸੁਨੀਲ ਵਿੱਕੀ)- ਪਿੰਡ ਮੋਹਨ ਕੇ ਉਤਾੜ ਵਿਚ ਇਕ ਵਿਅਕਤੀ ਨੂੰ ਮਾਰਕੁਟ ਕਰਦੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ 3 ਪਿਓ ਪੁੱਤਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਏ.ਐੱਸ.ਆਈ. ਮਹਿਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੁਦੱਈ ਕੁਲਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਮੋਹਨ ਕੇ ਉਤਾੜ ਨੇ ਦੋਸ਼ ਲਗਾਉਂਦੇ ਦੱਸਿਆ ਕਿ ਜਦ ਉਹ ਆਪਣੀ ਦੁਕਾਨ ਦਾ ਸਾਮਾਨ ਲੈਣ ਲਈ ਗੁਰੂਹਰਸਹਾਏ ਵਿਖੇ ਆਇਆ ਹੋਇਆ ਸੀ ਤੇ ਜਦੋਂ ਵਾਪਸ ਜਾ ਰਿਹਾ ਸੀ ਤਾਂ ਪੁਰਾਣੇ ਝਗੜੇ ਦੀ ਰੰਜਿਸ਼ ਨੂੰ ਲੈ ਕੇ ਫਲਕ ਸਿੰਘ ਤੇ ਉਸਦੇ ਮੁੰਡੇ ਸੁਖਚੈਨ ਸਿੰਘ ਤੇ ਗੁਰਜੀਤ ਸਿੰਘ ਨੇ ਮੁਦੱਈ ਨੂੰ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ।
ਇਹ ਵੀ ਪੜ੍ਹੋ- ਅਨੰਦਪੁਰ ਸਾਹਿਬ ’ਚ ਕਤਲ ਕੀਤੇ ਪ੍ਰਦੀਪ ਸਿੰਘ ਦਾ ਹੋਇਆ ਸਸਕਾਰ, ਰੋ-ਰੋ ਬੇਹਾਲ ਹੋਇਆ ਪਰਿਵਾਰ
ਏ.ਐੱਸ.ਆਈ. ਮਹਿਲ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਐਕਸਰੇ ਰਿਪੋਰਟ ਦੇ ਆਧਾਰ ’ਤੇ ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਮੁਕੰਮਲ, ਅੱਜ ਤੋਂ ਸ੍ਰੀ ਅਖੰਡ ਪਾਠ ਹੋਏ ਅਰੰਭ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।