ਪੰਜਾਬ ਦੇ ਇਸ ਜ਼ਿਲ੍ਹੇ ''ਚ ਪੁਲਸ ਦੀ ਸਖ਼ਤੀ, ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

Sunday, Jul 14, 2024 - 06:35 PM (IST)

ਪੰਜਾਬ ਦੇ ਇਸ ਜ਼ਿਲ੍ਹੇ ''ਚ ਪੁਲਸ ਦੀ ਸਖ਼ਤੀ, ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ (ਰਾਜ)- ਸੋਸ਼ਲ ਮੀਡੀਆ 'ਤੇ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਕਮਿਸ਼ਨਰੇਟ ਪੁਲਸ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ । ਇਸ ਲਈ ਕੁਝ ਦਿਨ ਪਹਿਲਾਂ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਪੁਲਸ ਕਮਿਸ਼ਨਰ ਦੇ ਹੁਕਮਾਂ 'ਤੇ ਸ਼ਨੀਵਾਰ ਨੂੰ ਸ਼ਿਵ ਸੈਨਾ ਦੇ ਇਕ ਨੇਤਾ ਸਮੇਤ ਤਿੰਨ ਖ਼ਿਲਾਫ਼ ਨਫ਼ਰਤ ਭਾਸ਼ਣ ਦੇ ਦੋਸ਼ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਦਰਅਸਲ 'ਚ ਅਕਸਰ ਦੇਖਿਆ ਗਿਆ ਹੈ ਕਿ ਕੁਝ ਲੋਕ ਮਸ਼ਹੂਰ ਹੋਣ ਲਈ ਸੋਸ਼ਲ ਮੀਡੀਆ 'ਤੇ ਨਫਰਤ ਭਰੇ ਭਾਸ਼ਣ ਦਾ ਇਸਤੇਮਾਲ ਕਰਦੇ ਹਨ, ਇੰਨਾ ਹੀ ਨਹੀਂ ਉਹ ਕਿਸੇ ਵੀ ਧਰਮ ਦੇ ਖਿਲਾਫ ਬੋਲਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਕੁਝ ਦਿਨ ਪਹਿਲਾਂ ਸ਼ਿਵ ਸੈਨਾ ਨੇਤਾ 'ਤੇ ਹਮਲੇ ਦਾ ਕਾਰਨ ਨਫਰਤ ਭਰਿਆ ਭਾਸ਼ਣ ਸੀ। ਇਸ ਲਈ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਨਫਰਤ ਭਰੇ ਭਾਸ਼ਣ ਦੇਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਅਜਿਹਾ ਕਰਨ ਵਾਲਿਆਂ ਖਿਲਾਫ ਕੇਸ ਦਰਜ ਕੀਤੇ ਜਾਣਗੇ ਪਰ ਫਿਰ ਵੀ ਕੁਝ ਲੋਕ ਨਹੀਂ ਸੁਧਰੇ। ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ 'ਚ ਤਿੰਨ ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ

ਪੁਲਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਿਹਾ ਹੈ ਕਿ ਨਫ਼ਰਤ ਭਰੇ ਭਾਸ਼ਣ ਕਾਰਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਅਜਿਹੇ ਭੜਕਾਊ ਭਾਸ਼ਣ ਸ਼ਹਿਰ ਦਾ ਮਾਹੌਲ ਖ਼ਰਾਬ ਕਰਦੇ ਹਨ। ਭਵਿੱਖ ਵਿਚ ਵੀ ਜੇਕਰ ਕੋਈ ਸੋਸ਼ਲ ਮੀਡੀਆ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਅਜਿਹੇ ਭੜਕਾਊ ਭਾਸ਼ਣ ਦਿੰਦਾ ਹੈ ਤਾਂ ਉਸ ਵਿਰੁੱਧ ਕੇਸ ਦਰਜ ਕੀਤੇ ਜਾਣਗੇ। ਪੁਲਸ ਦਾ ਕੰਮ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਹੈ। ਗੁੰਡਾਗਰਦੀ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- GNDH ਦੇ ਡਾਕਟਰਾਂ ਨੇ ਦਿਲ ਦੀ ਘਾਤਕ ਬਿਮਾਰੀ ਦੀ ਕੀਤੀ ਸਫ਼ਲ ਸਰਜਰੀ, 13 ਸਾਲਾ ਬੱਚੀ ਨੂੰ ਮੌਤ ਦੇ ਮੂੰਹੋਂ ਕੱਢਿਆ ਬਾਹਰ

ਸਾਈਬਰ ਥਾਣੇ 'ਚ ਇਕ ਕੇਸ ਦਰਜ ਅਤੇ ਟਿੱਬਾ ਥਾਣੇ 'ਚ ਦੋ ਕੇਸ ਦਰਜ
ਨਫਰਤ ਫੈਲਾਉਣ ਦੇ ਦੋਸ਼ 'ਚ ਸਾਈਬਰ ਥਾਣੇ 'ਚ  ਗੌਵਿਨ ਗਿੱਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੇ ਆਪਣੀ ਫੇਸਬੁੱਕ ਆਈ.ਡੀ. ਪੀ ਨਫ਼ਰਤ ਭਰੇ ਭਾਸ਼ਣ ਦੀ ਵਰਤੋਂ ਕੀਤੀ ਸੀ। ਇਸ ਦੇ ਨਾਲ ਹੀ ਥਾਣਾ ਟਿੱਬਾ ਦੀ ਪੁਲਸ ਨੇ ਸ਼ਿਵ ਸੈਨਾ ਆਗੂ ਸੁਮਿਤ ਜਸੂਜਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਨੀਰਜ ਖ਼ਿਲਾਫ਼ ਵੀ ਅਜਿਹਾ ਹੀ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਅਜੇ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News