ਪਰਾਲੀ ਸਾੜਨ ਵਾਲੇ ਅਣਪਛਾਤੇ ਵਿਅਕਤੀਆਂ ’ਤੇ ਪਰਚਾ ਦਰਜ

Friday, Nov 01, 2024 - 04:51 PM (IST)

ਪਰਾਲੀ ਸਾੜਨ ਵਾਲੇ ਅਣਪਛਾਤੇ ਵਿਅਕਤੀਆਂ ’ਤੇ ਪਰਚਾ ਦਰਜ

ਜਲਾਲਾਬਾਦ (ਬੰਟੀ ਦਹੂਜਾ)-ਥਾਣਾ ਵੈਰੋਕੇ ਪੁਲਸ ਨੇ ਪਰਾਲੀ ਸਾੜਨ ਵਾਲੇ ਅਣਪਛਾਤੇ ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਫਸਰ ਏ.ਐੱਸ.ਆਈ ਲਖਮੀਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਵੈਰੋਕੇ ਦੇ ਕੋਲ ਪਹੁੰਚੇ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਿੰਡ ਚੱਕ ਅਰਨੀਵਾਲਾ ਉਰਫ ਕਟਿਆਵਾਲਾ ਵਿੱਚ ਅਣਪਛਾਤਾ ਵਿਅਕਤੀ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਰਿਹਾ ਹੈ।

ਜਾਂਚ ਅਫ਼ਸਰ ਏ.ਐੱਸ.ਆਈ ਸਤਪਾਲ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡ ਕਾਠਗੜ੍ਹ, ਜੈਮਲਵਾਲਾ ਹੁੰਦੇ ਹੋਏ ਚੱਕ ਦੁਮਾਲਵਾਲਾ ਉਰਫ ਟਿੰਡਾਵਾਲਾ ਦੇ ਸ਼ਮਸ਼ਾਨਘਾਟ ਦੇ ਨੇੜੇ ਪੁੱਜੇ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਿੰਡ ਕਾਠਗੜ੍ਹ ਨੂੰ ਜਾਣ ਵਾਲੀ ਸੜਕ ’ਤੇ ਅਣਪਛਾਤਾ ਵਿਅਕਤੀ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਰਿਹਾ ਹੈ। ਪੁਲਸ ਨੇ ਅਣਪਛਾਤੇ ਵਿਅਕਤੀਆਂ ’ਤੇ ਧਾਰਾ 223, 280 ਬੀਐਨਐਸ 188 ਦੇ ਅਧੀਨ ਪਰਚਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਨੂੰ ਲੈ ਕੇ ਮੌਸਮ 'ਚ ਹੋਈ ਵੱਡੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News