250ਗ੍ਰਾਮ ਭੁੱਕੀ ਸਮੇਤ ਇਕ ਕਾਬੂ, ਮਾਮਲਾ ਦਰਜ

07/14/2020 2:23:43 PM

ਭਵਾਨੀਗੜ੍ਹ (ਕਾਂਸਲ) - ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਰਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਸੁਰੇਸ਼ ਕੁਮਾਰ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ  ਨਵਾਂ ਬੱਸ ਅੱਡਾ ਵਿਖੇ ਮੌਜੂਦ ਸੀ ਤਾਂ ਮੁਖਬਰ ਖਾਸ਼ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਰੋਸ਼ਨ ਸਿੰਘ ਪੁੱਤਰ ਜੌਗਿੰਦਰ ਸਿੰਘ ਵਾਸੀ ਪਿੰਡ ਮਾਝੀ ਜੋ ਕਿ ਕਥਿਤ ਤੌਰ ’ਤੇ  ਭੁੱਕੀ ਚੂਰਾ ਪੋਸਤ ਵੇਚਣ ਦਾ ਆਦੀ ਹੈ ਅੱਜ ਵੀ ਭੁੱਕੀ ਚੂਰਾ ਪੋਸਤ ਲੇ ਕੇ ਆਪਣੇ ਮੋਟਰਸਾਇਕਲ ਰਾਹੀ ਮਾਝੀ ਤੋਂ ਨਾਭਾ ਰੋਡ ਹੁੰਦੇ ਹੋਏ ਭਵਾਨੀਗੜ੍ਹ ਸਾਇਡ ਨੂੰ ਵੇਚਣ ਲਈ ਆਵੇਗਾ। ਜਿਸ ਦੇ ਅਧਾਰ ’ਤੇ ਥਾਣੇਦਾਰ ਅਮਰੀਕ ਸਿੰਘ ਨੇ ਉਕਤ ਨੂੰ ਕਾਬੂ ਕਰਕੇ ਇਸ ਦੇ ਕਬਜੇ ’ਚੋਂ 250 ਗ੍ਰਾਮ ਭੁੱਕੀ ਬਰਾਮਦ ਕਰਕੇ ਇਸ ਵਿਰੁੱਧ ਨਸ਼ਾ ਵਿਰੋਧੀ ਐਕਟ ਅਧੀਨ ਮਾਮਲਾ ਦਰਜ ਕੀਤਾ।

                         


Harinder Kaur

Content Editor

Related News