ਪੁਰਾਣੀ ਰੰਜਿਸ਼ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ’ਚ 5 ਖ਼ਿਲਾਫ਼ ਮਾਮਲਾ ਦਰਜ
Saturday, Jul 27, 2024 - 05:22 PM (IST)
ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਦੇ ਪਿੰਡ ਝੋਕ ਹਰੀਹਰ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਲੜਾਈ-ਝਗੜੇ ਅਤੇ ਕੁੱਟਮਾਰ ਕਰਨ ਦੇ ਸੰਬੰਧ ਵਿੱਚ ਥਾਣਾ ਕੁਲਗੜ੍ਹੀ ਦੀ ਪੁਲਸ ਨੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਵਿਪਨ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਬੌਬੀ, ਅਭੈ ਰੋਹਿਤ, ਸਾਰਜ ਅਤੇ ਗੌਤਮ ਵਾਸੀ ਬੁੱਕਣ ਖਾਂ ਵਾਲਾ ਨੇ ਉਸ ਦੇ ਨਾਲ ਅਤੇ ਉਸ ਦੇ ਭਰਾ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: ਮਸ਼ਹੂਰ ਇੰਪੀਰੀਅਲ ਮੈਡੀਕਲ ਹਾਲ 'ਚ ਦਿਨ-ਦਿਹਾੜੇ ਹਥਿਆਰਾਂ ਦੇ ਜ਼ੋਰ 'ਤੇ ਮਾਰਿਆ ਡਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।