ਟਰੈਕਟਰ ਗੇਟ ’ਚ ਮਾਰ ਕੇ ਹਮਲਾ ਕਰਨ ਦੇ ਦੋਸ਼ ’ਚ 8 ਖ਼ਿਲਾਫ਼ ਮਾਮਲਾ ਦਰਜ

Friday, Oct 04, 2024 - 05:56 PM (IST)

ਟਰੈਕਟਰ ਗੇਟ ’ਚ ਮਾਰ ਕੇ ਹਮਲਾ ਕਰਨ ਦੇ ਦੋਸ਼ ’ਚ 8 ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ, ਖੁੱਲਰ, ਪਰਮਜੀਤ)–ਫਿਰੋਜ਼ਪੁਰ ਦੇ ਪਿੰਡ ਬੱਧਨੀ ਜੈਮਲ ਸਿੰਘ ਵਾਲਾ ਵਿਚ ਇਕ ਵਿਅਕਤੀ ਦੇ ਗੇਟ ’ਚ ਟਰੈਕਟਰ ਮਾਰ ਕੇ ਵਿਅਕਤੀ ’ਤੇ ਹਮਲਾ ਕਰਨ ਅਤੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ ’ਚ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਬਲਜੀਤ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਸਮੇਤ 4 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ-ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਸ ਸਤਿਸੰਗ ਘਰ 'ਚ ਪਹੁੰਚਣਗੇ ਬਾਬਾ ਗੁਰਿੰਦਰ ਢਿੱਲੋਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਪੁੱਤਰ ਮੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਨਾਮਜ਼ਦ ਵਿਅਕਤੀਆਂ ਵੱਲੋਂ ਟਰੈਕਟਰ ’ਤੇ ਸਵਾਰ ਹੋ ਕੇ ਸ਼ਿਕਾਇਤਕਰਤਾ ਨੂੰ ਮਾਰਨ ਦੀ ਨੀਅਤ ਨਾਲ ਉਸ ਨੂੰ ਟਰੈਕਟਰ ਦੀ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸ਼ਿਕਾਇਤਕਰਤਾ ਹੁਸ਼ਿਆਰੀ ਵਿਖਾਉਂਦਾ ਹੋਇਆ ਭੱਜ ਕੇ ਆਪਣੇ ਘਰ ਦੇ ਅੰਦਰ ਚਲਾ ਗਿਆ ਤਾਂ ਹਮਲਾਵਰਾਂ ਨੇ ਟਰੈਕਟਰ ਸਿੱਧਾ ਉਸ ਦੇ ਘਰ ਦੇ ਗੇਟ ’ਚ ਮਾਰਿਆ ਅਤੇ ਉਨ੍ਹਾਂ ਨੇ ਲਲਕਾਰਾ ਮਾਰਦੇ ਹੋਏ ਸ਼ਿਕਾਇਤਕਰਤਾ ’ਤੇ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕਰਦੇ ਹੋਏ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਅਤੇ ਜਦੋਂ ਉਸ ਨੇ ਰੌਲਾ ਪਾਇਆ ਤਾਂ ਨਾਮਜ਼ਦ ਮੁਲਜ਼ਮ ਉਸ ਦੇ ਘਰ ’ਚ ਇੱਟਾਂ-ਰੋੜੇ ਚਲਾਉਂਦੇ ਭੱਜ ਗਏ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਮੁਲਜ਼ਮ ਬਲਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਨਹਿਰ 'ਚੋਂ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਵਾਇਰਲ ਵੀਡੀਓ ਨੇ ਖੋਲ੍ਹੇ ਮਾਂ-ਪਿਓ ਦੇ ਰਾਜ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News