ਕਾਰ ਦੀ ਲਪੇਟ ''ਚ ਆਉਣ ਨਾਲ ਇਕ ਦੀ ਮੌਤ

10/13/2019 8:04:04 PM

ਨਿਹਾਲ ਸਿੰਘ ਵਾਲਾ, (ਬਾਵਾ, ਜਗਸੀਰ)– ਤੇਜ਼ ਰਫਤਾਰ ਕਾਰ ਚਾਲਕ ਵੱਲੋਂ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰਨ ਕਾਰਣ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਮਾਣੂੰਕੇ ਵਿਖੇ ਬਾਬਾ ਸੁਹੇਲ ਸਿੰਘ ਦਰਵੇਸ਼ ਦੀ ਜਗ੍ਹਾ 'ਤੇ ਮੱਥਾ ਟੇਕ ਕੇ ਪੈਦਲ ਵਾਪਸ ਘਰ ਜਾ ਰਿਹਾ ਚਮਨ ਲਾਲ ਉਰਫ ਭੋਲਾ ਪੁੱਤਰ ਸੰਤ ਰਾਮ ਵਾਸੀ ਮਾਣੂੰਕੇ ਨਿਹਾਲ ਸਿੰਘ ਵਾਲਾ ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆ ਗਿਆ, ਜਿਸ ਦੀ ਮੌਕੇ 'ਤੇ ਮੌਤ ਹੋ ਗਈ।
ਇਸ ਸੜਕ ਹਾਦਸੇ ਉਪਰੰਤ ਕਾਰ ਬੇਕਾਬੂ ਹੋ ਕੇ ਬੱਸ ਸਟੈਂਡ ਨੇੜੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ ਪਰ ਡਰਾਈਵਰ ਵਾਲ-ਵਾਲ ਬਚ ਗਿਆ। ਇਸ ਘਟਨਾ ਦੀ ਜਾਂਚ ਕਰ ਰਹੇ ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਪੁੱਤਰ ਅਰੁਣ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।

Bharat Thapa

This news is Content Editor Bharat Thapa