ਖੇਤ ’ਚ ਕੰਮ ਕਰਦੇ ਸਮੇਂ ਪਾਣੀ ਵਾਲੇ ਖਾਲ ’ਚ ਡਿੱਗਣ ਕਾਰਨ ਖੇਤ ਮਜਦੂਰ ਦੀ ਮੌਤ
Wednesday, May 18, 2022 - 05:10 PM (IST)

ਭਵਾਨੀਗੜ੍ਹ (ਕਾਂਸਲ) : ਨੇੜਲੇ ਪਿੰਡ ਨਾਗਰਾ ਵਿਖੇ ਖੇਤ ’ਚ ਕੰਮ ਕਰਦੇ ਸਮੇਂ ਇਕ 55 ਸਾਲਾਂ ਖੇਤ ਮਜਦੂਰ ਦੀ ਮੌਤ ਹੋ ਜਾਣ ਦਾ ਸਾਮਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਾਗਰਾ ਦੇ ਕਿਸਾਨ ਪਰਮਜੀਤ ਸਿੰਘ ਪੁੱਤਰ ਰਾਜ ਸਿੰਘ ਦੇ ਖੇਤ ’ਚ ਕੰਮ ਕਰਦੇ ਉਸ ਦੇ ਸੀਰੀ ਅਵਤਾਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਨਾਗਰਾ ਦੀ ਖੇਤ ’ਚ ਪਾਣੀ ਵਾਲੇ ਖਾਲ ’ਚ ਡਿੱਗਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ
ਪੁਲਸ ਚੈਕ ਪੋਸਟ ਕਾਲਾਝਾੜ ਦੇ ਇੰਚਾਰਜ ਸਬ ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਲੜਕੇ ਅੰਗਰੇਜ਼ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ