ਅਨਾਜ ਮੰਡੀ ਜਾਂਦੇ ਕਿਸਾਨ ਦੀ ਸੜਕ ਹਾਦਸੇ ’ਚ ਮੌਤ
Saturday, Apr 15, 2023 - 02:08 PM (IST)

ਭਵਾਨੀਗੜ੍ਹ (ਵਿਕਾਸ)- ਪਿੰਡ ਮੱਟਰਾਂ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪਿੰਡ ਮੱਟਰਾਂ ਦੇ ਕਿਸਾਨ ਜਰਨੈਲ ਸਿੰਘ (63) ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਕਤ ਦੇ ਛੋਟੇ ਭਰਾ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਜਰਨੈਲ ਸਿੰਘ ਕਣਕ ਦੀ ਰਾਖੀ ਲਈ ਪਿੰਡ ਮੱਟਰਾਂ ਤੋਂ ਅਨਾਜ ਮੰਡੀ ਨਦਾਮਪੁਰ ’ਚ ਮੋਟਰਸਾਈਕਲ ਰਾਹੀਂ ਜਾ ਰਿਹਾ ਸੀ ਕਿ ਇਸ ਦੌਰਾਨ ਰਸਤੇ ’ਚ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਜਰਨੈਲ ਸਿੰਘ ਸੜਕ ’ਤੇ ਡਿੱਗ ਪਿਆ।
ਇਹ ਵੀ ਪੜ੍ਹੋ- ਰੁਕਣ ਦਾ ਨਾਂ ਨਹੀਂ ਲੈ ਰਹੇ ਆਨਲਾਈਨ ਧੋਖਾਧੜੀ ਦੇ ਮਾਮਲੇ, ਹੁਣ ਹੈਕਰਾਂ ਨੇ ਲੱਭਿਆ ਨਵਾਂ ਤਰੀਕਾ
ਇਸ ਹਾਦਸੇ ਦੌਰਾਨ ਉਸਦੇ ਸਿਰ ’ਤੇ ਗੰਭੀਰ ਸੱਟ ਵੱਜ ਗਈ। ਹਾਦਸੇ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਦਿਆਂ ਹੀ ਜਰਨੈਲ ਸਿੰਘ ਨੂੰ ਗੰਭੀਰ ਹਾਲਤ ’ਚ ਰਾਜਿੰਦਰਾ ਹਸਪਤਾਲ ਪਟਿਆਲਾ ’ਚ ਲਿਜਾਇਆ ਗਿਆ ਪਰ ਉੱਥੇ ਪਹੁੰਚਣ ’ਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਗੁਰਦਾਸਪੁਰ ਸ਼ਹਿਰ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ, 24 ਘੰਟਿਆਂ ਦੌਰਾਨ 8 ਨੂੰ ਵੱਢਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।