ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਚੁੱਕਿਆ ਖੌਫ਼ਨਾਕ ਕਦਮ

Sunday, Jan 21, 2024 - 06:19 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਹੂਆਣਾ ਦੇ ਇਕ 40 ਸਾਲਾ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਅਨੁਸਾਰ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਇਹ ਕਦਮ ਚੁੱਕਿਆ।   ਪਰਿਵਾਰਿਕ ਮੈਂਬਰਾਂ ਨੇ ਦੱਸਿਆ ਸੁਖਵਿੰਦਰ ਸਿੰਘ ਕੋਲ ਕਰੀਬ ਢਾਈ ਏਕੜ ਜ਼ਮੀਨ ਸੀ। ਇਸ ਵਾਰ ਪਹਿਲਾਂ ਉਸਦੀ ਮੂੰਗੀ ਦੀ ਫ਼ਸਲ ਖ਼ਰਾਬ ਹੋਈ ਅਤੇ ਫਿਰ ਝੋਨਾ ਵੀ ਨਹੀਂ ਹੋਇਆ। ਉਸਦੇ ਸਿਰ ਕਰੀਬ 12-13 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਤੋਂ ਉਹ ਹਮੇਸ਼ਾ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਬੀਤੀ ਸ਼ਾਮ ਉਹ ਖ਼ੇਤਾਂ ਤੋਂ ਘਰ ਆਇਆ ਤਾਂ ਉਸਨੇ ਘਰ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਨੇ ਕੇਂਦਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਪੰਜਾਬ ਦੀ ਤਰੱਕੀ ਰੋਕਣ ਲਈ ਬੰਦ ਕੀਤੀ ਅਟਾਰੀ ਸਰਹੱਦ

ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਉਸਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਇਹ ਕਦਮ ਚੁੱਕਿਆ। ਮਾਮਲੇ ਸਬੰਧੀ ਜਾਣਕਾਰੀ ਮਿਲਦੇ ਪੁਲਸ ਮੌਕੇ ਤੋਂ ਪਹੁੰਚੀ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ । ਮ੍ਰਿਤਕ ਸੁਖਵਿੰਦਰ ਸਿੰਘ ਦੇ ਦੋ ਪੁੱਤਰ ਹਨ। ਇਸ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਕਰਜ਼ਾ ਮੁਆਫ਼ੀ ਅਤੇ ਪਰਿਵਾਰਿਕ ਮਦਦ ਦੀ ਮੰਗ ਕੀਤੀ ਹੈ। ਉਧਰ ਪੁਲਸ ਨੇ ਪਰਿਵਾਰ ਮੈਂਬਰਾਂ ਦੇ ਬਿਆਨਾ ਦੇ ਆਧਾਰ 'ਤੇ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News