ਪਲਾਸਟਿਕ ਦੇ ਦਾਣੇ ਬਣਾਉਣ ਵਾਲੀ ਫੈਕਟਰੀ ''ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਹੋਣ ਤੋਂ ਟਲਿਆ

06/06/2022 6:16:12 PM

ਪਟਿਆਲਾ(ਕੰਵਲਜੀਤ): ਬੀਤੀ ਰਾਤ ਕਰੀਬ 10 ਵਜੇ ਪਟਿਆਲਾ ਦੇ ਫੋਕਲ ਪੁਆਇੰਟ ਤੇ ਸਥਿਤ 151-D ਪਲਾਸਟਿਕ ਦੇ ਦਾਣੇ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਜਾਣਕਾਰੀ ਮਿਲੀ ਹੈ। ਘਟਨਾ ਵਾਲੀ ਥਾਂ 'ਤੇ ਮੌਜੂਦ ਲੋਕਾਂ ਵੱਲੋਂ ਇਸ ਦੀ ਜਾਣਕਾਰੀ ਫਾਇਰ ਬ੍ਰਿਗੇਟ ਨੂੰ ਦਿੱਤੀ ਗਈ। ਇਸ ਮੌਕੇ ਫਾਇਰ ਬ੍ਰਿਗੇਟ ਦੀਆਂ 15 ਤੋਂ 16 ਗੱਡੀਆਂ ਪਹੁੰਚ ਗਈਆਂ ਜਿਨ੍ਹਾਂ ਨੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ। ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਫੈਕਟਰੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਮੌਕੇ 'ਤੇ ਪਹੁੰਚੀ ਪਟਿਆਲਾ ਐੱਸ.ਡੀ.ਐੱਮ. ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਗ ਬਹੁਤ ਭਿਆਨਕ ਸੀ ਜਿਸ ਕਾਰਨ ਫਾਇਰ ਬ੍ਰਿਗੇਡ ਪ੍ਰਸ਼ਾਸਨ ਵੱਲੋਂ ਅੱਗ 'ਤੇ ਕਾਬੂ ਪਾਉਣ ਲਈ 15 ਤੋਂ 16 ਗੱਡੀਆਂ ਲਗਾਈਆਂ ਗਈਆਂ ਜੋ ਕਿ ਪਟਿਆਲਾ ਦੇ ਵੱਖ-ਵੱਖ ਥਾਵਾਂ ਤੋਂ ਆਈਆਂ ਹਨ। 

ਇਹ ਵੀ ਪੜ੍ਹੋ- ‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ ਰਾਹਤ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨੂੰ ਬੁਝਾਉਣ ਲਈ ਫੌਜ ਦੇ ਜਵਾਨ ਵੀ ਮੌਕੇ 'ਤੇ ਪਹੁੰਚ ਗਏ। ਅੱਗ ਇਨੀਂ ਭਿਆਨਕ ਸੀ ਕਿ ਧੂਆਂ ਹੀ ਨਜ਼ਰ ਆ ਰਿਹਾ ਸੀ। ਇਸ ਮੌਕੇ ਫਾਇਰ ਬ੍ਰਿਗੇਟ ਮੁਲਾਜ਼ਮਾਂ ਵੱਲੋਂ ਬੜੀ ਮੁਸਤੈਦੀ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਅਤੇ ਕਿਸੇ ਨੂੰ ਵੀ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਨਾਲ ਫੈਕਟਰੀ ਦਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਇਸ ਫੈਕਟਰੀ ਵਿਚ ਪਲਾਸਟਿਕ ਦੇ ਦਾਣੇ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News