ਸੁੱਤੇ ਪਏ ਪਰਿਵਾਰ ’ਤੇ ਪਈ ਬਿਪਤਾ, ਘਰ ਦਾ ਸਾਮਾਨ ਸੜ ਕੇ ਹੋਇਆ ਸਵਾਹ

Sunday, Apr 03, 2022 - 03:17 PM (IST)

ਦਿੜ੍ਹਬਾ (ਪ੍ਰਿੰਸ) : ਸੰਗੂਰਰ ਦੇ ਦਿੜ੍ਹਬਾ ਹਲਕੇ ’ਚ ਦੇਰ ਰਾਤ ਇਕ ਗਰੀਬ ਪਰਿਵਾਰ ਦੇ ਘਰ ’ਚ ਅੱਗ ਲਗਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਲੱਗਣ ਨਾਲ ਘਰ ਦਾ ਸਾਰਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ ਅਤੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਰਾਤ ਕਰੀਬ ਸਾਢੇ 11 ਵਜੇ ਦਿੜ੍ਹਬਾ ਦੇ ਵਾਰਡ ਨੰਬਰ 8 ’ਚ ਰਹਿਣ ਵਾਲੇ ਅਜੈਬ ਸਿੰਘ ਦੇ ਘਰ ’ਚ ਅੱਗ ਲੱਗ ਗਈ ਅਤੇ ਪਰਿਵਾਰ ਦੇ ਸਾਰੇ ਮੈਂਬਰ ਬੱਚਿਆਂ ਨੂੰ ਲੈ ਕੇ ਘਰ ਦੇ ਬਾਹਰ ਆ ਗਏ । ਘਰ ਦੇ ਮੁਖੀਆ ਅਜੈਬ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਚੱਲ ਰਿਹਾ। ਉੱਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਇਹ ਵੀ ਪੜ੍ਹੋ : ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ, 1 ਜ਼ਖਮੀ

ਦੱਸ ਦੇਈਏ ਕਿ ਪੀੜ੍ਹਤ ਪਰਿਵਾਰ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਗ ਲੱਗਣ ਨਾਲ ਤਕਰੀਬਨ 1 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਗੱਲਬਾਤ ਦੌਰਾਨ ਦਿੜ੍ਹਬਾ ਦੇ ਸਾਬਕਾ ਕੌਂਸਲਰ ਲਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੇਰ ਰਾਤ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ ਅਤੇ ਉਨ੍ਹਾਂ ਮੌਕੇ ’ਤੇ ਜਾ ਕੇ ਦੇਖਿਆ ਕਿ ਅਜੈਬ ਸਿੰਘ ਦੇ ਘਰ ਦਾ ਸਾਰਾ ਸਾਮਾਨ ਸੜ ਚੁੱਕਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ  ਇਹ ਪਰਿਵਾਰ ਬਹੁਤ ਗਰੀਬ ਹੈ ਅਤੇ ਸਰਕਾਰ ਨੂੰ ਇਨ੍ਹਾਂ ਦੀ ਬਣਦੀ ਮਦਦ ਕਰਨੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਕੁੱਤੇ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਭਿਆਨਕ ਰੂਪ, ਇਕ ਵਿਅਕਤੀ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Harnek Seechewal

Content Editor

Related News