ਤੇਜ਼ ਰਫਤਾਰ ਨਾਲ ਟਰਾਲੇ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਵਿਅਕਤੀ ਦੀ ਮੌਤ

Sunday, Dec 01, 2024 - 06:09 PM (IST)

ਜ਼ੀਰਾ (ਰਾਜੇਸ਼ ਢੰਡ)–ਮੱਖੂ ਦੇ ਕਟਾਰੀਆ ਪੈਟਰੋਲ ਪੰਪ ਦੇ ਕੋਲ ਹੋਏ ਸੜਕ ਹਾਦਸੇ ’ਚ ਇਕ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਮੱਖੂ ਪੁਲਸ ਨੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਪੁਲਸ ਨੂੰ ਦਿੱਤੇ ਬਿਆਨਾਂ ’ਚ ਤੀਰਥ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਜਾਨੀਆ ਚਾਹਲ ਨੇ ਦੱਸਿਆ ਕਿ ਉਹ ਤੇ ਉਸ ਦੇ ਚਾਚੇ ਦਾ ਮੁੰਡਾ ਪ੍ਰਭਜੋਤ ਸਿੰਘ (40) ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਜਾਨੀਆ ਚਾਹਲ ਥਾਣਾ ਲੋਹੀਆ, ਜ਼ਿਲ੍ਹਾ ਜਲੰਧਰ ਸਪਲੈਂਡਰ ਮੋਟਰਸਾਈਕਲ ’ਤੇ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਸੀ।

ਇਹ ਵੀ ਪੜ੍ਹੋ- ਅੰਧਵਿਸ਼ਵਾਸ ਦੇ ਚੱਕਰ 'ਚ ਪਏ ਪਰਿਵਾਰ ਨਾਲ ਹੋਇਆ ਵੱਡਾ ਕਾਂਡ, ਉਹ ਹੋਇਆ ਜੋ ਸੋਚਿਆ ਨਾ ਸੀ

ਜਦ ਉਹ ਕਟਾਰੀਆ ਪੈਟਰੋਲ ਪੰਪ ਮੱਖੂ ਪਾਸ ਪੁੱਜੇ ਤਾਂ ਇਕ ਟਰਾਲਾ ਚਾਲਕ ਨੇ ਤੇਜ਼ ਰਫਤਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ। ਜਿਸ ਨਾਲ ਉਨ੍ਹਾਂ ਦਾ ਮੋਟਰਸਾਈਕਲ ਡੋਲ ਗਿਆ ਤੇ ਉਹ ਡਿੱਗ ਪਏ ਤੇ ਟਰੱਕ ਦਾ ਟਾਇਰ ਪ੍ਰਭਜੋਤ ਸਿੰਘ ਦੇ ਸਿਰ ਉਪਰ ਦੀ ਲੰਘ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News