ਸੜਕ ਹਾਦਸੇ ’ਚ ਜ਼ਖਮੀ ਹੋਏ ਹੋਮਗਾਰਡ ਦੇ ਜਵਾਨ ਦੀ ਹਸਪਤਾਲ ’ਚ ਮੌਤ ਹੋਈ

04/28/2022 5:03:21 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਰੱਜੀ ਵਾਲਾ ਕਲੋਨੀ ਦੇ ਏਰੀਆ ਵਿੱਚ ਇੱਕ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਦੇ ਨਾਲ ਆਉਂਦੇ ਟਰੈਕਟਰ ਟਰਾਲੀ ਚਾਲਕ ਨੇ ਮੋਟਰਸਾਈਕਲ ’ਤੇ ਜਾ ਰਹੇ ਪੰਜਾਬ ਹੋਮਗਾਰਡ ਦੇ ਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਦਾ ਇਲਾਜ ਫਿਰੋਜ਼ਪੁਰ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਗੁਰਚਰਨ ਸਿੰਘ ਪੁੱਤਰ ਹਰਨਾਮ ਸਿੰਘ ਦੇ ਬਿਆਨਾਂ ’ਤੇ ਪੁਲਿਸ ਨੇ ਟਰੈਕਟਰ ਟਰਾਲੀ ਚਾਲਕ ਰਿੰਪਲ ਉਰਫ਼ ਗੋਲਡੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਮੁੱਖ ਮੰਤਰੀ ’ਤੇ ਤਿੱਖਾ ਹਮਲਾ, ਕਿਹਾ-ਕੇਜਰੀਵਾਲ ਦਾ ਸੰਤਰੀ ਬਣ ਚੁੱਕਾ ਹੈ ਭਗਵੰਤ ਮਾਨ

ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਉਸਦਾ ਭਰਾ ਬਲਦੇਵ ਸਿੰਘ (50 ਸਾਲ) ਜੋ ਕਿ ਪੰਜਾਬ ਹੋਮਗਾਰਡ ’ਚ ਥਾਣਾ ਸਦਰ ’ਚ ਨੌਕਰੀ ਕਰਦਾ ਸੀ, 25 ਅਪ੍ਰੈਲ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਹਸਤੀ ਵਾਲਾ ਵੱਲ ਜਾ ਰਿਹਾ ਸੀ ਅਤੇ ਜਦੋਂ ਉਹ ਰੱਜੀ ਵਾਲਾ ਕਲੋਨੀ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਲੱਕੜਾਂ ਨਾਲ ਭਰੀ ਆ ਰਹੀ ਟਰੈਕਟਰ ਟਰਾਲੀ ਦੇ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਟਰੈਕਟਰ ਟਰਾਲੀ ਚਲਾਉਂਦੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਜ਼ਖਮੀ ਬਲਦੇਵ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News