ਕਿਸਾਨੀ ਕਾਨੂੰਨਾਂ ਦੇ ਵਿਰੋਧ ''ਚ ਫਤਹਿਗੜ੍ਹ ਸਾਹਿਬ ਦੇ ਅਮਲੋਹ ਤੋਂ ਵੱਡਾ ਜਥਾ ਪਹੁੰਚਿਆ ਦਿੱਲੀ

12/02/2020 2:07:49 AM

ਫਤਿਹਗੜ੍ਹ ਸਾਹਿਬ, (ਜਗਦੇਵ)- ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿੱਚ ਡਟੇ ਹੋਏ ਕਿਸਾਨਾਂ ਦੀ ਹਮਾਇਤ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਅਮਲੋਹ ਤੋਂ ਇਕ ਵੱਡਾ ਜਥਾ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਦਿੱਲੀ ਪਹੁੰਚਿਆ ।
ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਉਹ ਭਾਵੇਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧ ਰੱਖਦੇ ਹਨ ਪਰ ਦਿੱਲੀ ਕਿਸਾਨਾਂ ਦੇ ਧਰਨੇ ਵਿੱਚ ਇੱਕ ਕਿਸਾਨ ਬਣ ਕੇ ਕਿਸਾਨਾਂ ਦੇ ਨਾਲ ਵੱਡੇ ਟਰੈਕਟਰ ਟਰਾਲੀਆਂ ਦੇ ਕਾਫਲੇ ਸਮੇਤ  ਇੱਥੇ ਪਹੁੰਚੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ ਵਿਚ ਵੱਡਾ ਸਟੈਂਡ ਲੈਂਦਿਆਂ ਹੋਇਆ ਜਿਥੇ ਕੇਂਦਰੀ ਵਜ਼ਾਰਤ 'ਚੋਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦਿੱਤਾ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਕਈ  ਸਾਲ ਪੁਰਾਣਾ ਨਹੁੰ ਮਾਸ ਦਾ ਰਿਸ਼ਤਾ ਤਕ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਦਾ ਇਕ ਇੱਕ ਵਰਕਰ ਕਿਸਾਨ ਜਥੇਬੰਦੀਆਂ ਦੇ ਨਾਲ ਡਟ ਕੇ ਖਡ਼੍ਹਾ ਹੈ ।


Bharat Thapa

Content Editor

Related News