ਪੰਜਾਬ ''ਚ ਧੁੰਦ ਕਾਰਨ ਵੱਡਾ ਹਾਦਸਾ, ਬੱਸ ਤੇ ਟਰੈਕਟਰ ਦੀ ਟੱਕਰ ''ਚ ਇਕ ਦੀ ਮੌਤ ਤੇ ਕਈ ਜ਼ਖ਼ਮੀ
Saturday, Nov 16, 2024 - 06:23 PM (IST)
ਮਾਨਸਾ- ਅੱਜ ਮਾਨਸਾ ਦੇ ਹਲਕਾ ਸਰਦੂਲਗੜ੍ਹ 'ਚ ਧੁੰਦ ਕਾਰਨ ਬੱਸ ਅਤੇ ਟਰੈਕਟਰ ਦੀ ਜ਼ਬਰਦਸਤ ਟੱਕਰ ਹੋ ਗਈ। ਜਿਸ 'ਚ ਬੱਸ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਇੱਕ ਸਵਾਰੀ ਦੀ ਮੌਤ ਹੋ ਗਈ ਅਤੇ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ।
ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ
ਜਾਣਕਾਰੀ ਦਿੰਦੇ ਹੋਏ ਬੱਸ ਚਾਲਕ ਅਤੇ ਟਰੈਕਟਰ ਚਾਲਕ ਨੇ ਦੱਸਿਆ ਕਿ ਇਹ ਹਾਦਸਾ ਧੁੰਦ ਕਾਰਨ ਵਾਪਰਿਆ, ਜਿਸ ਕਾਰਨ ਬੱਸ ਚਾਲਕ ਦਾ ਧਿਆਨ ਸੜਕ 'ਤੇ ਚੱਲ ਰਹੇ ਟਰੈਕਟਰ ਵੱਲ ਨਹੀਂ ਗਿਆ ਅਤੇ ਨਾਲ ਹੀ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਿਸ 'ਚ ਇਕ ਸਵਾਰੀ ਦੀ ਮੌਤ ਅਤੇ ਕਈ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਸਾਰਿਆਂ ਨੂੰ ਇਲਾਜ ਲਈ ਸਰਦੂਲਗੜ੍ਹ ਦੇ ਸਿਵਲ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8