ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਦਰਜਨ ਤੋਂ ਵੱਧ ਪਰਿਵਾਰ ਅਕਾਲੀ ਦਲ ’ਚ ਹੋਏ ਸ਼ਾਮਿਲ

05/15/2021 4:26:55 PM

ਗੁਰੂਹਰਸਹਾਏ (ਮਨਜੀਤ)-ਜਿਵੇਂ-ਜਿਵੇਂ 2022 ਨੇੜੇ ਆ ਰਿਹਾ ਹੈ ਤਾਂ ਪੰਜਾਬ ਦਾ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ, ਜਿਥੇ ਸਰਕਾਰ ਚਲਾ ਰਹੀ ਕਾਂਗਰਸ ਪਾਰਟੀ ’ਚ ਉੱਪਰਲੇ ਪੱਧਰ ’ਤੇ ਕਾਟੋ-ਕਲੇਸ਼ ਚੱਲ ਰਿਹਾ ਹੈ ਤੇ ਵੱਡੇ ਲੀਡਰ ਜਿਵੇਂ ਹੰਸ ਰਾਜ ਜੋਸਨ ਤੇ ਮਹਿੰਦਰ ਰਿਣਵਾ ਨੇ ਕਾਂਗਰਸ ਛੱਡ ਅਕਾਲੀ ਦਲ ਦਾ ਪੱਲਾ ਫੜ ਲਿਆ, ਉਸੇ ਤਰ੍ਹਾਂ ਹੇਠਲੇ ਪੱਧਰ ’ਤੇ ਵੀ ਕਾਗਰਸ ਵਿੱਚ ਨਿਰਾਸ਼ਾ ਫੈਲ ਰਹੀ ਹੈ। ਬੀਤੇ ਦਿਨ ਗੁਰੂਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ ’ਚ ਕਾਂਗਰਸ ਦੇ ਦੋ ਮੌਜੂਦਾ ਮੈਂਬਰ ਪੰਚਾਇਤ ਸਮੇਤ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।

ਇਸ ਸਮੇਂ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਇਨ੍ਹਾਂ ਪਰਿਵਾਰਾਂ ਦੇ ਨਾਲ ਹਾਂ ਤੇ ਇਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਮਾਨ ਨੇ ਕਿਹਾ ਕਿ ਇਹ ਪਰਿਵਾਰ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਤੋਂ ਪ੍ਰੇਸ਼ਾਨ ਹੋ ਕੇ ਅਕਾਲੀ ਦਲ ’ਚ ਸ਼ਾਮਿਲ ਹੋ ਰਹੇ ਹਨ ਤੇ ਸਮਾਂ ਆਉਣ ’ਤੇ ਇਨ੍ਹਾਂ ਨਾਲ ਹੋਏ ਧੱਕੇ ਦਾ ਇਨਸਾਫ ਲੈ ਕੇ ਦੇਵਾਂਗੇ। ਉਨ੍ਹਾਂ ਦੱਸਿਆ ਕਿ ਕੋਹਰ ਸਿੰਘ ਵਾਲਾ ਤੋਂ ਯੂਥ ਅਕਾਲੀ ਆਗੂ ਜਗਦੇਵ ਸਿੰਘ ਜ਼ੈਲਦਾਰ ਅਤੇ ਕਰਮਜੀਤ ਸੰਧੂ ਦੀ ਪ੍ਰੇਰਨਾ ਸਦਕਾ ਜੋਗਿੰਦਰ ਸਿੰਘ, ਜਗਸੀਰ ਸਿੰਘ, ਗੁਰਮੀਤ ਸਿੰਘ, ਮੌਜੂਦਾ ਮੈਂਬਰ ਪੰਚਾਇਤ ਮਲੂਕ ਸਿੰਘ ਮੇਵਾਰ ਤੇ ਅਮਰਜੀਤ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਮੁਖਤਿਆਰ ਸਿੰਘ, ਅਜੈ ਸਿੰਘ, ਵਿਜੇ ਸਿੰਘ, ਸੋਨੂੰ ਅਤੇ ਜੱਜ ਸਿੰਘ ਨੇ ਕਾਂਗਰਸ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਕਾਂਗਰਸ ਦੇ ਹੋਰ ਪਰਿਵਾਰ ਵੀ ਜਲਦ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣਗੇ।

Manoj

This news is Content Editor Manoj