ਨਸ਼ਾਂ ਤਸਕਰੀ ਦੇ ਦੋਸ਼ ''ਚ ਇਕ ਵਿਅਕਤੀ ਨੂੰ 10 ਸਾਲ ਦੀ ਸਜ਼ਾ

10/09/2019 9:00:48 PM

ਮਾਨਸਾ, (ਜੱਸਲ)- ਸਥਾਨਕ ਮਾਣਯੋਗ ਇੱਕ ਅਦਾਲਤ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ 'ਚ ਇੱਕ ਵਿਅਕਤੀ ਨੂੰ ਸਜ਼ਾ ਅਤੇ ਜੁਰਮਾਨਾ ਅਦਾ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਭੀਖੀ ਦੀ ਪੁਲਸ ਨੇ  28 ਜੁਲਾਈ 2015 ਨੂੰ ਗੁਰਮੇਲ ਸਿੰਘ ਵਾਸੀ ਧਨੌਲਾ, ਜ਼ਿਲ੍ਹਾਂ ਬਰਨਾਲਾ ਨੂੰ 60 ਕਿੱਲੋ 200 ਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕਰਨ ਉਪਰੰਤ ਸੁਣਵਾਈ ਦੇ ਲਈ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਇਸ ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਦਲਜੀਤ ਸਿੰਘ ਰੱਲ੍ਹਣ ਦੀ ਅਦਾਲਤ ਵੱਲੋਂ ਉਕਤ ਵਿਅਕਤੀ ਨੂੰ ਭੁੱਕੀ ਦੀ ਤਸਕਰੀ ਕਰਨ ਦਾ ਦੋਸ਼ੀ ਮੰਨਦੇ ਹੋਏ ਉਸ ਨੂੰ 10 ਸਾਲ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ ਇੱਕ ਸਾਲ ਦੀ ਸਜ਼ਾ ਹੋਰ ਕੱਟਣੀ ਹੋਵੇਗੀ।


Bharat Thapa

Content Editor

Related News