ਸੜਕ ’ਤੇ ਪੈਦਲ ਜਾ ਰਹੇ ਵਿਅਕਤੀ ਨੂੰ ਟ੍ਰੈਕਟਰ-ਟਰਾਲੀ ਨੇ ਮਾਰੀ ਫੇਟ, ਮੌਤ
05/06/2022 10:42:15 AM
ਸੰਗਤ ਮੰਡੀ (ਮਨਜੀਤ) : ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਸ਼ਾਮ ਸਮੇਂ ਸੜਕ ਕਿਨਾਰੇ ’ਤੇ ਪੈਦਲ ਜਾ ਰਹੇ ਵਿਅਕਤੀ ਨੂੰ ਟ੍ਰੈਕਟਰ-ਟਰਾਲੀ ਚਾਲਕ ਵੱਲੋਂ ਫੇਟ ਮਾਰ ਦਿੱਤੀ, ਜਿਸ ਨਾਲ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਕੱਤਰ ਜਾਣਕਾਰੀ ਅਨੁਸਾਰ ਜੁਗਿੰਦਰ ਸਿੰਘ (55) ਪੁੱਤਰ ਹੇਤ ਰਾਮ ਵਾਸੀ ਗੁਰੂਸਰ ਸੈਣੇਵਾਲਾ ਸੜਕ ਦੇ ਕਿਨਾਰੇ ’ਤੇ ਪੈਦਲ ਤੁਰਿਆ ਜਾ ਰਿਹਾ ਸੀ। ਇਸ ਦੌਰਾਨ ਬਠਿੰਡਾ ਤੋਂ ਡੱਬਵਾਲੀ ਵੱਲ ਜਾ ਰਹੇ ਟ੍ਰੈਕਟਰ-ਟਰਾਲੀ ਚਾਲਕ ਨੇ ਜੁਗਿੰਦਰ ਸਿੰਘ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ, ਜਿਸ ’ਚ ਜੁਗਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕਰਜ਼ੇ ਤੋਂ ਤੰਗ ਜੋੜੇ ਨੇ ਇਕੱਠਿਆਂ ਪੀਤਾ ਜ਼ਹਿਰ, ਪਤਨੀ ਦੀ ਮੌਤ
ਘਟਨਾ ਦਾ ਪਤਾ ਲੱਗਦਿਆਂ ਹੀ ਸੰਗਤ ਸਹਾਰਾ ਦੇ ਵਰਕਰ ਸਿਕੰਦਰ ਮਛਾਣਾ ਮੌਕੇ ’ਤੇ ਐਂਬੂਲੈਂਸ ਲੈ ਕੇ ਪਹੰੁਚਿਆ, ਜਿਨ੍ਹਾਂ ਨੇ ਪੁਲਸ ਦੀ ਮੌਜੂਦਗੀ ’ਚ ਲਾਸ਼ ਨੂੰ ਚੁੱਕ ਕੇ ਪੋਸਟਮਾਰਟਮ ਲਈ ਬਠਿੰਡਾ ਸਿਵਲ ਹਸਪਤਾਲ ਸਥਿਤ ਮੋਰਚਰੀ ’ਚ ਰਖਵਾਇਆ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਤੁਰੰਤ ਮੌਕੇ ’ਤੇ ਪਹੰੁਚੇ। ਉਨ੍ਹਾਂ ਦੱਸਿਆ ਕਿ ਉਸ ਸਮੇਂ ਟ੍ਰੈਕਟਰ ਚਾਲਕ ਟ੍ਰੈਕਟਰ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਚੁੱਕਿਆ ਸੀ। ਪੁਲਸ ਨੇ ਟ੍ਰੈਕਟਰ-ਟਰਾਲੀ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਨੂੰ ਲੈ ਕੇ ਭਾਜਪਾ ਦਾ 'ਆਪ' ਖ਼ਿਲਾਫ਼ ਹੱਲਾ ਬੋਲ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ