ਘਰੇਲੂ ਕਲੇਸ਼ ਦੇ ਚੱਲਦਿਆ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

03/22/2024 4:08:14 PM

ਗੋਨਿਆਣਾ (ਗੋਰਾ ਲਾਲ)-ਸਥਾਨਕ ਅਸ਼ੋਕਾਂ ਫੈਕਟਰੀ ਵਾਲੀ ਗਲੀ ’ਚ ਬੀਤੀ ਰਾਤ ਇਕ ਵਿਆਹੁਤਾ ਔਰਤ ਨੇ ਖੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਵਾਰਡ ਨੰ. 2 ’ਚ ਰੀਨਾ ਰਾਣੀ (26) ਪਤਨੀ ਅਸ਼ਵਨੀ ਕੁਮਾਰ ਵੱਲੋਂ ਘਰੇਲੂ ਝਗੜੇ ਦੇ ਕਾਰਨ ਉਸ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ : ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰਨ

ਇਸ ਦੀ ਸੂਚਨਾ ਮਿਲਦੇ ਹੀ ਥਾਣਾ ਨੇਹੀਆਂਵਾਲਾ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਵਿਖੇ ਭੇਜ ਕੇ ਬਣਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮ੍ਰਿਤਕਾ ਰੀਨਾ ਰਾਣੀ ਦੇ ਭਰਾ ਮਿੰਟੂ ਰਾਮ ਵਾਸੀ ਰਾਮਾਂ ਮੰਡੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਰਾਜੀਨਾਮਾ ਹੋ ਗਿਆ ਹੈ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ MLA ਜੀਵਨਜੋਤ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan