ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Wednesday, Apr 03, 2024 - 01:04 PM (IST)

ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਠਿੰਡਾ (ਸੁਖਵਿੰਦਰ) - ਬਠਿੰਡਾ ਦੇ ਸਰਾਭਾ ਨਗਰ ਵਿਚ ਇਕ ਨੌਜਵਾਨ ਵਲੋਂ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਸਹਾਰਾ ਹੈੱਡਕੁਆਰਟਰ ਵਿਖੇ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਫਾਹਾ ਨਾਲ ਲਟਕ ਰਹੀ ਨੌਜਵਾਨ ਦੀ ਲਾਸ਼ ਨੂੰ ਹੇਠਾਂ ਉਤਾਰਿਆ ਗਿਆ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਉਸ ਸਮੇਂ ਉਕਤ ਨੌਜਵਾਨ ਹੌਲੀ-ਹੌਲੀ ਸਾਹ ਲੈ ਰਿਹਾ ਸੀ। ਸੰਸਥਾ ਦੇ ਵਰਕਰਾਂ ਨੇ ਨੌਜਵਾਨ ਨੂੰ ਤੁਰੰਤ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਅਤੇ ਕੁਝ ਸਮੇਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਤਾ ਲੱਗਾ ਹੈ ਕਿ ਮ੍ਰਿਤਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਮਜ਼ਦੂਰੀ ਕਰਦਾ ਸੀ। ਮ੍ਰਿਤਕ ਦੀ ਪਛਾਣ ਸੂਰਜ ਪਾਸਵਾਨ (25) ਪੁੱਤਰ ਨਰਾਇਣ ਪਾਸਵਾਨ ਵਾਸੀ ਸਰਾਭਾ ਨਗਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ - ਅੱਜ ਤੋਂ ਦੇਸ਼ 'ਚ ਲਾਗੂ ਹੋਇਆ 'ਇੱਕ ਵਾਹਨ, ਇੱਕ ਫਾਸਟੈਗ' ਦਾ ਨਿਯਮ, ਜਾਣੋ ਕੀ ਹੈ ਖ਼ਾਸੀਅਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News