ਬੁਢਲਾਡਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਮਾਂ ਦੀ ਮੌਤ ਤੇ ਪੁੱਤਰ ਗੰਭੀਰ ਜ਼ਖ਼ਮੀ

03/20/2022 6:32:33 PM

ਬੁਢਲਾਡਾ (ਬਾਂਸਲ) : ਮੋਟਰਸਾਈਕਲ ਸਵਾਰ ਮਾਂ-ਪੁੱਤ ਦੇ ਟਰੱਕ ਦੀ ਲਪੇਟ ’ਚ ਆਉਣ ਕਾਰਨ ਮਾਂ ਦੀ ਮੌਕੇ ’ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਖਾਰੇ ਬਰਨਾਲੇ ਤੋਂ ਮਾਂ-ਪੁੱਤ ਮੋਟਰਸਾਈਕਲ ਰਾਹੀਂ ਪਿੰਡ ਕਾਸਮਪੁਰ ਛੀਨਾ ਭੋਗ ’ਤੇ ਜਾ ਰਹੇ ਸਨ ਕਿ ਅਚਾਨਕ ਪਿੰਡ ਬਰ੍ਹੇ ਦੇ ਖਾਰੇ ਵਾਲੇ ਮੋੜ ’ਤੇ ਇਕ ਭਰੇ ਟਰੱਕ ਦੀ ਲਪੇਟ ’ਚ ਆ ਗਏ।

ਇਹ ਵੀ ਪੜ੍ਹੋ : ਇਟਲੀ ’ਚ ਵਾਪਰੀ ਦਿਲ-ਕੰਬਾਊ ਘਟਨਾ, ਜ਼ਿੰਦਾ ਸੜਿਆ ਪੰਜਾਬੀ ਵਿਅਕਤੀ

ਇਸ ਦੌਰਾਨ ਚਰਨਜੀਤ ਕੌਰ (50) ਦੀ ਮੌਕੇ ’ਤੇ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਪੁੱਤਰ ਗੁਰਵਿੰਦਰ ਸਿੰਘ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪਤੀ ਜੱਗਰ ਸਿੰਘ ਦੇ ਬਿਆਨਾਂ ’ਤੇ ਪੁਲਸ ਨੇ ਟਰੱਕ ਚਾਲਕ ਗੁਰਵਿੰਦਰ ਸਿੰਘ ਵਾਸੀ ਦੌਦੜਾ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ।


Manoj

Content Editor

Related News