ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਈ

05/15/2022 2:37:30 PM

ਜ਼ੀਰਾ (ਗੁਰਮੇਲ ਸੇਖਵਾਂ) : ਨੈਸ਼ਨਲ ਹਾਈਵੇ ’ਤੇ ਬਸਤੀ ਬੂਟੇ ਵਾਲੀ ਕੋਲ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਹਾਦਸਾ ਕਰਨ ਵਾਲਾ ਵਾਹਨ ਚਾਲਕ ਫਰਾਰ ਹੋ ਗਿਆ। ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਸਦਰ ਜ਼ੀਰਾ ’ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦੇ ਏ.ਐੱਸ.ਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਯੋਗਿੰਦਰ ਕੁਮਾਰ ਵਾਸੀ ਯੂ.ਪੀ. ਹਾਲ ਫੋਕਲ ਪੁਆਇੰਟ ਤਰਨਤਾਰਨ ਨੇ ਦੱਸਿਆ ਕਿ ਉਸਦੇ ਚਾਚੇ ਦਾ ਲੜਕਾ ਬਬਲੂ ਉਮਰ 43 ਸਾਲ ਪੇਠਾ ਵੇਚਣ ਦਾ ਕੰਮ ਕਰਦਾ ਸੀ, ਜੋ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜ਼ੀਰਾ ਸਾਈਡ ਪੇਠਾ ਵੇਚ ਕੇ ਵਾਪਸ ਘਰ ਤਰਨਤਾਰਨ ਵਿਖੇ ਆ ਰਿਹਾ ਸੀ। ਬਸਤੀ ਬੂਟੇ ਵਾਲੀ ਦੇ ਕੋਲ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਬਬਲੂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਵਾਹਨ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਬਠਿੰਡਾ ਦੇ ਥਰਮਲ ਪਲਾਂਟ ’ਚ ਧਮਾਕਾ ਹੋਣ ਨਾਲ 2 ਯੂਨਿਟ ਹੋਏ ਬੰਦ, ਡੂੰਘਾ ਹੋ ਸਕਦੈ ਬਿਜਲੀ ਸੰਕਟ


Meenakshi

News Editor

Related News