ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਇਕ ਨਾਮਜ਼ਦ
Tuesday, Oct 08, 2024 - 04:27 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ): ਫਿਰੋਜ਼ਪੁਰ ਵਿਚ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਇਕ ਨੌਜਵਾਨ ਖਿਲਾਫ 137 (2), 96 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਕੁੜੀ ਦੀ ਦਾਦੀ ਨੇ ਦੱਸਿਆ ਕਿ ਮਿਤੀ 26 ਸਤੰਬਰ 2024 ਨੂੰ ਉਸ ਦਾ ਸਾਰਾ ਪਰਿਵਾਰ ਰੋਟੀ ਪਾਣੀ ਖਾ ਕੇ ਆਪਣੇ ਕਮਰਿਆਂ ਵਿਚ ਸੌਂ ਗਿਆ ਸੀ ਤੇ ਉਸ ਦੀ ਨਾਬਾਲਿਗ ਪੋਤਰੀਆਂ (16 ਸਾਲ) ਉਸ ਦੇ ਕਮਰੇ ਵਿਚ ਵੱਖਰੇ ਵੱਖਰੇ ਮੰਜੇ 'ਤੇ ਪਈਆਂ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ
ਮਿਤੀ 27 ਸਤਬੰਰ 2024 ਨੂੰ ਸਵੇਰੇ ਕਰੀਬ 3 ਵਜੇ ਉਨ੍ਹਾਂ ਵੇਖਿਆ ਕਿ ਉਸ ਦੀ ਇਕ ਨਾਬਾਲਿਗ ਪੋਤਰੀ ਆਪਣੇ ਮੰਜੇ 'ਤੇ ਨਹੀਂ ਸੀ ਤੇ ਉਸ ਦੀ ਭਾਲ ਆਸੇ ਪਾਸੇ ਕੀਤੀ, ਪਰ ਉਹ ਨਹੀਂ ਮਿਲੀ। ਲੜਦੀ ਦੀ ਦਾਦੀ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਅਦ ਵਿਚ ਪਤਾ ਲੱਗਾ ਹੈ ਕਿ ਉਸ ਦੀ ਨਾਬਾਲਿਗ ਪੋਤਰੀ ਨੂੰ ਦੋਸ਼ੀ ਚੰਨੀ ਪੁੱਤਰ ਗੱਭਰ ਵਰਗਲਾ ਕੇ ਵਿਆਹ ਦਾ ਝਾਂਸਾ ਦੇ ਕੇ ਨਾਲ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਜਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 'ਆਪ' ਆਗੂ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8