ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

10/01/2019 7:38:50 PM

ਬਠਿੰਡਾ, (ਸੁਖਵਿੰਦਰ)- ਪਟਿਆਲਾ ਰੇਲਵੇ ਲਾਈਨ ’ਤੇ ਪੀ. ਆਰ. ਟੀ. ਸੀ. ਦੇ ਰਿਟਾਇਡ ਡਰਾਈਵਰ ਨੇ ਰੇਲ-ਗੱਡੀ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਲਾਸ਼ ਨੂੰ ਸੰਸਥਾ ਵਰਕਰਾਂ ਵਲੋਂ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਗੁਰੂ ਕੀ ਨਗਰੀ ਨਜ਼ਦੀਕ ਪਟਿਆਲਾ ਰੇਲਵੇ ਲਾਈਨ ’ਤੇ ਇਕ ਵਿਅਕਤੀ ਨੇ ਰੇਲ-ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਜੱਗਾ ਸਿੰਘ ਅਤੇ ਅਰਜਨ ਸਿੰਘ ਮੌਕੇ ’ਤੇ ਪਹੁੰਚੇ ਅਤੇ ਜੀ. ਆਰ. ਪੀ. ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਲਾਸ਼ ਬੁਰੀ ਤਰ੍ਹਾਂ ਰੇਲਵੇ ਲਾਈਨ ’ਤੇ ਖਿੱਲਰੀ ਹੋਈ ਸੀ। ਪੁਲਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਸ਼ਨਾਖਤ ਬਲਦੇਵ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਬਠਿੰਡਾ ਵਜੋਂ ਹੋਈ। ਸੂਤਰਾਂ ਅਨੁਸਾਰ ਮ੍ਰਿਤਕ ਪੀ. ਆਰ. ਟੀ. ਸੀ. ਦਾ ਰਿਟਾ. ਡਰਾਈਵਰ ਸੀ ਅਤੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ।

 


Bharat Thapa

Content Editor

Related News