ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੀਤੀ ਖੁਦਕੁਸ਼ੀ

10/17/2019 8:39:56 PM

ਤਪਾ ਮੰਡੀ, (ਸ਼ਾਮ, ਗਰਗ)- ਅੰਬਾਲਾ-ਬਠਿੰਡਾ ਮੁੱਖ ਰੇਲਵੇ ਲਾਈਨ 'ਤੇ ਸ਼ਾਮ 4 ਵਜੇ ਦੇ ਕਰੀਬ 2 ਕਿਲੋਮੀਟਰ ਦੂਰ ਜੇਠੂਕੇ ਵੱਲ ਇਕ ਪ੍ਰਵਾਸੀ ਨੌਜਵਾਨ ਮਜ਼ਦੂਰ ਵੱਲੋਂ ਇੰਟਰਸਿਟੀ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ ਗਈ।
ਰੇਲਵੇ ਪੁਲਸ ਦੇ ਅਵਤਾਰ ਸਿੰਘ ਅਤੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਸ਼ਾਮ 4 ਵਜੇ ਦੇ ਕਰੀਬ ਬਰਨਾਲਾ ਸਾਈਡ ਤੋਂ ਰਾਮਪੁਰਾ ਵੱਲ ਜਾ ਰਹੀ ਜੰਮੂ-ਤਵੀ ਗੱਡੀ ਹੇਠਾਂ ਆਉਣ ਕਾਰਣ ਇਕ ਨੌਜਵਾਨ ਦੀ ਮੌਤ ਬਾਰੇ ਰੇਲਵੇ ਸਟੇਸ਼ਨ ਮਾਸਟਰ ਤੋਂ ਜਾਣਕਾਰੀ ਮਿਲੀ ਸੀ ਤਾਂ ਉਨ੍ਹਾਂ ਮੌਕੇ 'ਤੇ ਜਾ ਕੇ ਦੇਖਿਆ ਕਿ ਇਸ ਮ੍ਰਿਤਕ ਨੌਜਵਾਨ ਦੀ ਉਮਰ 20 ਸਾਲ ਦੇ ਕਰੀਬ ਲੱਗਦੀ ਹੈ ਅਤੇ ਦੇਖਣ 'ਚ ਪ੍ਰਵਾਸੀ ਮਜ਼ਦੂਰ ਲੱਗਦਾ ਹੈ, ਜਿਸ ਨੇ ਕਿਸੇ ਗੱਲ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਹੈ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਮਿੰਨੀ ਸਹਾਰਾ ਕਲੱਬ ਦੁਆਰਾ ਇਸ ਨੂੰ ਬਰਨਾਲਾ ਮੋਰਚਰੀ ਰੂਮ 'ਚ 72 ਘੰਟਿਆਂ ਲਈ ਪਛਾਣ ਲਈ ਰੱਖਿਆ ਹੈ। ਰੇਲਵੇ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News