ਟਰੇਨ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

04/01/2024 4:08:46 PM

ਅਬੋਹਰ(ਸੁਨੀਲ)–ਬੀਤੀ ਦੇਰ ਰਾਤ ਪਿੰਡ ਪੱਕੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਨਾਲ ਮੌਤ ਹੋ ਗਈ। ਸਮਾਜਸੇਵੀ ਸੰਸਥਾ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਜੀ. ਆਰ. ਪੀ. ਪੁਲਸ ਦੀ ਹਾਜ਼ਰੀ ’ਚ ਲਾਸ਼ ਨੂੰ ਸ਼ਨਾਖਤ ਅਤੇ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਹੈ।

ਇਹ ਵੀ ਪੜ੍ਹੋ :  ਸਿੱਖਿਆ ਵਿਭਾਗ ਵਲੋਂ ਸਕੂਲਾਂ ਲਈ ਗਾਈਡਲਾਈਨ ਜਾਰੀ, ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ

ਜਾਣਕਾਰੀ ਅਨੁਸਾਰ ਸੰਮਤੀ ਮੈਂਬਰ ਮੋਨੂੰ ਗਰੋਵਰ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੰਮਤੀ ਪ੍ਰਧਾਨ ਰਾਜੂ ਚਰਾਇਆ ਨੇ ਦੱਸਿਆ ਕਿ ਪਿੰਡ ਪੱਕੀ ਦੇ ਨਜ਼ਦੀਕ ਸਥਿਤ ਢਾਣੀ ਦੇਸਰਾਜ ਨੇੜੇ ਰੇਲਵੇ ਲਾਈਨਾਂ ਦੇ ਕੋਲ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ, ਜਿਸ ’ਤੇ ਉਨ੍ਹਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਅਤੇ ਜੀ. ਆਰ. ਪੀ. ਪੁਲਸ ਦੀ ਮੌਜੂਦਗੀ ’ਚ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ’ਚ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 30 ਸਾਲ ਹੈ ਅਤੇ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਮ੍ਰਿਤਕ ਦੀ ਸ਼ਨਾਖਤ ਲਈ ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ ’ਚ ਰਖਵਾਇਆ ਹੈ।

ਇਹ ਵੀ ਪੜ੍ਹੋ :  ਦਾਜ ਦੀ ਮੰਗ ਤੇ ਪਤੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News