ਮਾਨਸਿਕ ਪ੍ਰੇਸ਼ਾਨੀ ਕਾਰਣ ਵਿਅਕਤੀ ਨੇ ਖਾਧੀ ਜ਼ਹਿਰੀਲੀ ਚੀਜ਼, ਮੌਤ

08/05/2019 6:34:59 PM

ਅਬੋਹਰ (ਜ.ਬ.)-ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਰਾਮਪੁਰਾ ਨਾਰਾਇਣਪੁਰਾ ਵਾਸੀ ਇਕ ਵਿਅਕਤੀ ਨੇ ਬੀਤੇ ਦਿਨੀਂ ਮਾਨਸਿਕ ਪ੍ਰੇਸ਼ਾਨੀ ਕਾਰਣ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਦੀ ਅੱਜ ਸਵੇਰੇ ਮੌਤ ਹੋ ਗਈ। ਪੁਲਸ ਨੇ ਉਸ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਈ ਹੈ।
ਜਾਣਕਾਰੀ ਅਨੁਸਾਰ ਕਰੀਬ 50 ਸਾਲਾ ਪਾਲਾਰਾਮ ਪੁੱਤਰ ਕਾਸ਼ੀ ਰਾਮ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਬੀਤੀ ਦੁਪਹਿਰ ਉਸ ਨੇ ਮਾਨਸਿਕ ਪ੍ਰੇਸ਼ਾਨੀ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਦੀ ਹਾਲਤ ਖਰਾਬ ਹੋਣ 'ਤੇ ਉਨ੍ਹਾਂ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ, ਜਿਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਸ਼੍ਰੀ ਗੰਗਾਨਗਰ ਲੈ ਗਏ, ਜਿਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।


Karan Kumar

Content Editor

Related News