8 ਸਾਲਾ ਕੁੜੀ ਨਾਲ ਵਿਅਕਤੀ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

Tuesday, Sep 17, 2024 - 06:22 PM (IST)

8 ਸਾਲਾ ਕੁੜੀ ਨਾਲ ਵਿਅਕਤੀ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਫਰੀਦਕੋਟ (ਜਗਦੀਸ਼)-ਇਥੋਂ ਦੇ ਵਿਸ਼ੇਸ਼ ਪੋਕਸੋ ਅਦਾਲਤ ਨੇ 8 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਨ ਅਤੇ ਧਮਕੀਆਂ ਦੇਣ ਵਾਲੇ ਮੁਲਜ਼ਮ 40 ਸਾਲਾ ਵਿਅਕਤੀ ਨੂੰ 5 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਕਰਨ ਦਾ ਹੁਕਮ ਕੀਤਾ ਹੈ। ਜੁਰਮਾਨਾ ਜਮ੍ਹਾ ਨਾ ਕਰਵਾਉਣ ਦੀ ਸੂਰਤ ’ਚ 3 ਮਹੀਨਿਆਂ ਦੀ ਹੋਰ ਵਾਧੂ ਜੇਲ੍ਹ ’ਚ ਰਹਿਣਾ ਪਵੇਗਾ। ਇਹ ਘਟਨਾ ਸਬੰਧੀ 15 ਨਵੰਬਰ 2023 ’ਚ ਕੋਟਕਪੂਰਾ ਦੀ ਰਹਿਣ ਵਾਲੀ ਇਕ ਔਰਤ ਨੇ ਥਾਣਾ ਕੋਤਵਾਲੀ ਕੋਟਕਪੂਰਾ ’ਚ ਸ਼ਿਕਾਇਤ ਕਰ ਕੇ ਆਪਣੇ ਬਿਆਨ ਦਰਜ ਕਰਵਾਏ ਸਨ, ਜਿਸ ਦੀ ਸ਼ਿਕਾਇਤ ’ਤੇ ਜਲਾਲੇਆਣਾ ਰੋਡ ਗਾਂਧੀ ਬਸਤੀ ਕੋਟਕਪੂਰਾ ਦੇ ਵਸਨੀਕ ਰੂਪ ਚੰਦ ਉਰਫ ਅਜੇ ਪੁੱਤਰ ਨਰੈਣ ਦਾਸ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਵਿਸ਼ੇਸ਼ ਸੈਸ਼ਨ ਜੱਜ ਨਵਜੋਤ ਕੌਰ ਨੇ ਸਰਕਾਰ ਨੂੰ ਜਿਣਸੀ ਅਪਰਾਧਾ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਵਿਵਸਥਾਵਾਂ ਤਹਿਤ ਪੀੜਤਾ ਨੂੰ 50 ਹਜ਼ਾਰ ਰੁਪਏ ਮੁਅਵਜ਼ਾ ਦੇਣ ਦਾ ਵੀ ਹੁਕਮ ਅਤੇ ਜ਼ਿਲ੍ਹਾ ਕਾਨੂੰਨੀ ਸਵਾਵਾਂ ਅਥਾਰਟੀ ਨੂੰ ਇਸ ਸਬੰਧੀ ਕਾਰਵਾਈ ਕਰਨ ਦੀ ਸਿਫਾਰਿਸ਼ ਕੀਤੀ ਹੈ। ਸਰਕਾਰੀ ਵਕੀਲ ਦੇ ਮੁਤਾਬਕ ਦਲੀਲਾਂ ਅਤੇ ਸਬੂਤਾਂ ’ਤੇ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ। ਮਾਮਲੇ ਦੀ ਸੁਣਵਾਈ ਦੌਰਾਨ ਰੂਪ ਚੰਦ ਉਰਫ ਅਜੇ ਪੁੱਤਰ ਨਰੈਣ ਦਾਸ ਨੇ ਖੁਦ ’ਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਆਪਣੀਆਂ ਦਲੀਲਾਂ ਅਦਾਲਤ ’ਚ ਪੇਸ਼ ਕੀਤੀਆਂ ਸਨ।  

ਇਹ ਵੀ ਪੜ੍ਹੋ- ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ, ਚੁੰਨੀ ਨਾਲ ਬੰਨ੍ਹ ਬੋਰੀ 'ਚ ਪਾਈ ਲਾਸ਼, ਖੁਦ ਸੁੱਟ ਕੇ ਆਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

         


author

Shivani Bassan

Content Editor

Related News