ਘਰੇਲੂ ਕਲੇਸ਼ ਤੋਂ ਤੰਗ ਆ ਵਿਅਕਤੀ ਨੇ ਲਿਆ ਫਾਹ

06/26/2019 1:32:17 AM

ਭਵਾਨੀਗਡ਼੍ਹ, (ਕਾਂਸਲ)- ਸਥਾਨਕ ਸ਼ਹਿਰ ਨੇਡ਼ਲੇ ਪਿੰਡ ਮਾਝੀ ਵਿਖੇ ਦਲਿਤ ਵਰਗ ਨਾਲ ਸਬੰਧਤ ਇਕ ਵਿਅਕਤੀ ਵੱਲੋਂ ਆਪਣੇ ਘਰ ਵਿਚ ਫਾਹ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਦਿੰਦਿਆਂ ਮ੍ਰਿਤਕ ਬਲਵਿੰਦਰ ਸਿੰਘ ਦੇ ਭਰਾ ਦਰਸ਼ਨ ਸਿੰਘ ਪੁੱਤਰ ਸੋਹਨ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਬਲਵਿੰਦਰ ਸਿੰਘ ਨੇ ਅੱਜ ਕਥਿਤ ਤੌਰ ’ਤੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਆਪਣੇ ਹੀ ਘਰ ਵਿਚ ਫਾਹ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਬਲਵਿੰਦਰ ਸਿੰਘ ਦਾ ਵਿਆਹ ਕਰੀਬ 7 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੇ 7 ਸਾਲ ਅਤੇ 5 ਸਾਲ ਦੀਆਂ ਦੋ ਬੇਟੀਆਂ ਹਨ। ਦਰਸ਼ਨ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਦਾ ਕਥਿਤ ਤੌਰ ’ਤੇ ਆਪਣੀ ਘਰਵਾਲੀ ਨਾਲ ਘਰੇਲੂ ਕਲੇਸ਼ ਰਹਿੰਦਾ ਸੀ ਅਤੇ ਉਸ ਦੀ ਪਤਨੀ ਕਰੀਬ ਦੋ ਮਹੀਨੇ ਪਹਿਲਾਂ ਆਪਣੇ ਪੇਕੇ ਘਰ ਚਲੀ ਗਈ ਸੀ ਜਿਸ ਨੂੰ ਲੈਣ ਲਈ ਇਹ ਆਪਣੇ ਸੌਹਰੇ ਘਰ ਗਿਆ ਪਰ ਉਹ ਨਾ ਆਈ। ਜਿਸ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੁੰਦਿਆਂ ਉਸ ਦੇ ਭਰਾ ਨੇ ਅੱਜ ਦੇਰ ਸ਼ਾਮ ਇਹ ਗਲਤ ਕਦਮ ਚੁਕਦਿਆ ਖੁਦਕੁਸ਼ੀ ਕਰ ਲਈ। ਇਸ ਘਟਨਾਂ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ ਨੇ ਮੌਕੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।


Bharat Thapa

Content Editor

Related News