ਲੁਧਿਆਣਾ ''ਚ ਵਾਪਰਿਆ ਵੱਡਾ ਹਾਦਸਾ, ਟਰੱਕ ਚਾਲਕ ਨੇ ਦਰੜਿਆ ਵਿਅਕਤੀ

Sunday, May 12, 2024 - 12:51 PM (IST)

ਲੁਧਿਆਣਾ ''ਚ ਵਾਪਰਿਆ ਵੱਡਾ ਹਾਦਸਾ, ਟਰੱਕ ਚਾਲਕ ਨੇ ਦਰੜਿਆ ਵਿਅਕਤੀ

ਲੁਧਿਆਣਾ (ਅਨਿਲ) : ਲੁਧਿਆਣਾ ਤੋਂ ਇਕ ਦਰਦਨਾਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਥਾਣਾ ਸਲੇਮ ਟਾਬਰੀ ਅਧੀਨ ਪੈਂਦੀ ਨਵੀਂ ਦਾਣਾ ਮੰਡੀ ਵਿੱਚ ਇੱਕ ਸ਼ੈੱਡ ਹੇਠਾਂ ਸੌਂ ਰਹੇ ਇੱਕ ਨੌਜਵਾਨ ਨੂੰ ਇੱਕ ਟਰੱਕ ਚਾਲਕ ਨੇ ਕੁਚਲ ਦਿੱਤਾ। ਇਸ ਹਾਦਸੇ 'ਚ ਸ਼ੈੱਡ ਹੇਠਾਂ ਸੌਂ ਰਹੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋ- ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News