ਪੈਰੋਲ ’ਤੇ ਆਇਆ ਕੈਦੀ ਹੋਇਆ ਫਰਾਰ, ਮਾਮਲਾ ਦਰਜ
Tuesday, Aug 27, 2024 - 05:58 PM (IST)

ਬਠਿੰਡਾ (ਸੁਖਵਿੰਦਰ)-ਕੇਂਦਰੀ ਜੇਲ੍ਹ ਬਠਿੰਡਾ ਤੋਂ ਪੈਰੋਲ ’ਤੇ ਆਇਆ ਕੈਦੀ ਸਮੇਂ ਸਿਰ ਜੇਲ੍ਹ ਨਾ ਪਰਤ ਕੇ ਫਰਾਰ ਹੋ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੇ ਮੌੜ ਥਾਣੇ ਵਿਚ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਕੈਦੀ ਲਖਵਿੰਦਰ ਸਿੰਘ ਵਾਸੀ ਜੋਧਪੁਰ ਪਾਖਰ ਇਕ ਕੇਸ ਵਿਚ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਸੀ। ਹਾਲ ਹੀ ’ਚ ਉਸ ਨੂੰ ਪੈਰੋਲ ’ਤੇ ਰਿਹਾਅ ਕੀਤਾ ਗਿਆ ਸੀ ਪਰ ਨਿਰਧਾਰਤ ਸਮਾਂ ਬੀਤ ਜਾਣ ਤੋਂ ਬਾਅਦ ਵੀ ਮੁਲਜ਼ਮ ਜੇਲ੍ਹ ਵਾਪਸ ਨਹੀਂ ਆਇਆ ਅਤੇ ਫਰਾਰ ਹੋ ਗਿਆ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਜਨਮ ਅਸ਼ਟਮੀ ਦੇ ਦਿਨ ਵਾਪਰਿਆ ਵੱਡਾ ਹਾਦਸਾ, ਮੇਲਾ ਵੇਖਣ ਜਾ ਰਹੇ ਵਿਅਕਤੀ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ