ਕੰਬਾਈਨ ਤੋਂ ਨਿਕਲੀ ਚੰਗਿਆੜੀ ਕਾਰਨ ਕਣਕ ਨੂੰ ਲੱਗੀ ਅੱਗ, ਕਈ ਏਕੜ ਫਸਲ ਤੇ ਨਾੜ ਸੜ ਕੇ ਸੁਆਹ
Thursday, Apr 16, 2026 - 06:09 PM (IST)
ਗੁਰੂਹਰਸਹਾਏ (ਮਨਜੀਤ)- ਹਲਕਾ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਸ਼ਰੀਂਹ ਵਾਲਾ ਬਰਾੜ ਅਤੇ ਪਿੰਡ ਝੱਡੂ ਵਾਲਾ ਦੇ ਵਿਚਕਾਰ ਖੇਤਾਂ ’ਚ ਖੜ੍ਹੀ ਕਣਕ ਨੂੰ ਕੰਬਾਈਨ ਤੋਂ ਨਿਕਲੀ ਚੰਗਿਆੜੀ ਕਾਰਨ ਅੱਗ ਲੱਗ ਗਈ। ਇਸ ਹਾਦਸੇ ’ਚ ਕਈ ਏਕੜ ਕਣਕ ਅਤੇ ਨਾੜ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਕਿਸਾਨ ਜਗਰੂਪ ਸਿੰਘ ਪਿੰਡ ਝੱਡੂ ਵਾਲਾ ਦੀ ਤਕਰੀਬਨ 8 ਏਕੜ, ਬੂਟਾ ਸਿੰਘ ਦੀ 5 ਏਕੜ, ਇਕਬਾਲ ਸਿੰਘ ਦੀ 7 ਏਕੜ ਅਤੇ ਵੀਰ ਸਿੰਘ ਦੀ ਤਕਰੀਬਨ 2 ਏਕੜ ਕਣਕ ਅੱਗ ਦੀ ਭੇਟ ਚੜ੍ਹ ਗਈ। ਅੱਗ ਨੇ ਵੇਖਦਿਆਂ ਹੀ ਵੇਖਦਿਆਂ ਖੇਤਾਂ ’ਚ ਭਿਆਨਕ ਰੂਪ ਧਾਰ ਲਿਆ। ਪਿੰਡਾਂ ਦੇ ਕਿਸਾਨਾਂ ਨੇ ਆਪੋ-ਆਪਣੇ ਟਰੈਕਟਰਾਂ ਦੀ ਮਦਦ ਨਾਲ ਬਹੁਤ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
ਇੱਥੇ ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਮੈਂਬਰ ਪਾਰਲੀਮੈਂਟ ਵੱਲੋਂ ਆਪਣੇ ਕੋਟੇ ’ਚੋਂ ਪਿੰਡ ਸ਼ਰੀਂਹ ਵਾਲਾ ਬਰਾੜ ਅਤੇ ਝੱਡੂ ਵਾਲਾ ਦੀਆਂ ਪੰਚਾਇਤਾਂ ਨੂੰ ਫਾਇਰ ਬ੍ਰਿਗੇਡ ਵਰਗੀਆਂ ਸਹੂਲਤਾਂ ਵਾਲੀਆਂ ਟੈਂਕੀਆਂ ਦਿੱਤੀਆਂ ਗਈਆਂ ਸਨ। ਪਰ ਮੌਕੇ ’ਤੇ ਇਹ ਟੈਂਕੀਆਂ ਕਿਸੇ ਕੰਮ ਨਹੀਂ ਆਈਆਂ, ਜਿਸ ਕਾਰਨ ਕਿਸਾਨਾਂ ’ਚ ਭਾਰੀ ਰੋਸ ਵੇਖਣ ਨੂੰ ਮਿਲਿਆ। ਕਿਸਾਨਾਂ ਨੇ ਦੋਸ਼ ਲਾਇਆ ਕਿ ਇਹ ਸਿਰਫ਼ ਖ਼ਾਨਾਪੂਰਤੀ ਸੀ। ਅੱਗ ’ਤੇ ਕਾਬੂ ਪਾਉਣ ਤੋਂ ਬਾਅਦ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਵੀ ਕਿਸੇ ਕੰਮ ਨਹੀਂ ਆਈ। ਕਿਸਾਨਾਂ ਨੇ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਜੇਕਰ ਹਲਕੇ ਅੰਦਰ ਫਾਇਰ ਬ੍ਰਿਗੇਡ ਦਾ ਪੱਕਾ ਪ੍ਰਬੰਧ ਹੁੰਦਾ ਤਾਂ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ 'ਚ ਬੈਠਾ ਵਿਅਕਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
