ਮਮਦੋਟ ਮਾਈਨਰ ’ਚ ਪਿਆ ਪਾੜ, ਕਈ ਏਕੜ ਫ਼ਸਲ ਹੋਈ ਜਲਥਲ

06/30/2023 2:41:54 AM

ਜਲਾਲਾਬਾਦ (ਨਿਖੰਜ, ਜਤਿੰਦਰ, ਆਦਰਸ਼)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੰਚਾਈ ਵਿਭਾਗ ਪੰਜਾਬ ਵੱਲੋਂ ਜਿਥੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਬੂੰਦ-ਬੂੰਦ ਖੇਤਾਂ ਤੱਕ ਪਹੁੰਚ ਤੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਨਹਿਰਾਂ ਦੀ ਸਾਫ਼ ਸਫ਼ਾਈ ਕਰਨ ਤੇ ਨਹਿਰਾਂ ਦੀ ਮੁਰੰਮਤ ਕਰਨ ਦੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਸਨ ਪਰ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਵੱਲੋਂ ਆਦੇਸ਼ ਜਾਰੀ ਹੋਣ ਦੇ ਬਾਵਜੂਦ ਅਧਿਕਾਰੀ ਪ੍ਰਵਾਹ ਨਹੀਂ ਕਰ ਰਹੇ। ਇਸੇ ਤਰ੍ਹਾਂ ਹੀ ਅੱਜ ਸਵੇਰੇ ਤੜਕਸਾਰ ਵਿਧਾਨ ਸਭਾ ਹਲਕੇ ਦੇ ਪਿੰਡ ਫੱਤੂਵਾਲਾ ਤੋਂ ਕੁਝ ਦੂਰੀ ’ਤੇ ਲੰਘਦੀ ਮਮਦੋਟ ਮਾਈਨਰ (ਲਛਮਣ ਨਹਿਰ) ’ਚ ਪਾੜ ਪੈਣ ਕਾਰਨ ਕਿਸਾਨਾਂ ਦੀ ਫ਼ਸਲ ਜਲਥਲ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਮਾਣ ਵਾਲੀ ਗੱਲ : ਕੈਨੇਡਾ ਦੀ ਪੁਲਸ ’ਚ ਭਰਤੀ ਹੋ ਕੇ ਪੰਜਾਬੀ ਨੌਜਵਾਨ ਨੇ ਚਮਕਾਇਆ ਨਾਂ

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁੱਖ ਔਲਖ, ਸਹਿਜ ਔਲਖ, ਲਖਵਿੰਦਰ ਸਿੰਘ ਸੇਖੋਂ, ਹਰਨਾਮ ਸਿੰਘ, ਗੁਰਚਰਨ ਸਿੰਘ ਫੌਜੀ, ਕੁੰਦਨ ਸਿੰਘ ਆਦਿ ਕਿਸਾਨਾਂ ਨੇ ਨਹਿਰੀ ਵਿਭਾਗ ਵੱਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸੁਚੱਜੇ ਢੰਗ ਨਾਲ ਸਫਾਈ ਤੇ ਥਾਂ-ਥਾਂ ਤੋਂ ਟੁੱਟ ਚੁੱਕੀ ਨਹਿਰ ਦੀ ਮੁਰੰਮਤ ਨਹੀਂ ਕਰਵਾਈ ਗਈ, ਜਿਸ ਕਾਰਨ ਸੀਜ਼ਨ ਦੀ ਸ਼ੁਰੂਆਤ ਮੌਕੇ ਅੱਜ ਸਵੇਰੇ ਤੜਕਸਾਰ ਨਹਿਰ ’ਚ ਪਾੜ ਪੈਣ ਕਾਰਨ ਕਿਸਾਨਾਂ ਦੇ ਖੇਤ ਜਲਥਲ ਹੋ ਗਏ ਤੇ ਜਿਸ ਨਾਲ ਝੋਨੇ ਦੀ ਫਸਲ, ਪਸ਼ੂ ਚਾਰਾ, ਸਬਜ਼ੀਆਂ ਆਦਿ ਪਾਣੀ ਦੀ ਮਾਰ ਹੇਠਾਂ ਆਉਣ ਕਾਰਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਈਆਂ।

ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

PunjabKesari

ਪ੍ਰਭਾਵਿਤ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਮਮਦੋਟ ਮਾਈਨਰ (ਲਛਮਣ ਨਹਿਰ) ਦੀ ਸਫਾਈ ਕਰਵਾ ਕੇ ਮੁਰੰਮਤ ਕਰਵਾਈ ਜਾਵੇ ਤਾਂ ਕਿ ਕਿਸਾਨਾਂ ਦੀ ਫਸਲ ਦਾ ਨੁਕਸਾਨ ਨਾ ਹੋ ਸਕੇ। ਨਹਿਰ ਟੁੱਟਣ ਦੀ ਜਾਣਕਾਰੀ ਮਿਲਣ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪੰਜਾਬ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਟੀਮ ਸਮੇਤ ਪੁੱਜ ਕੇ ਪ੍ਰਭਾਵਿਤ ਹੋਈ ਫਸਲ ਦਾ ਜਾਇਜ਼ਾ ਲਿਆ ਅਤੇ ਸਰਕਾਰ ਕੋਲੋਂ ਮੰਗ ਕੀਤੀ ਕਿ ਸਪੈਸ਼ਲ ਗਿਰਦਾਵਾਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ। ਇਸ ਮੌਕੇ ਘਟਨਾ ਸਥਾਨ ’ਤੇ ਮੌਜੂਦ ਨਹਿਰੀ ਵਿਭਾਗ ਦੇ ਜੇ.ਈ. ਨਾਲ ਸਪੰਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਾਣਕਾਰੀ ਮਿਲਣ ਦੇ ਸਾਰ ਹੀ ਪੁੱਜੇ ਹਨ ਅਤੇ ਨਹਿਰ ਨੂੰ ਬੰਦ ਕਰਵਾ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ, ਸੰਗਤ ’ਚ ਭਾਰੀ ਰੋਸ


Manoj

Content Editor

Related News