ਬਰਨਾਲਾ ਦੇ ਕਸਬਾ ਭਦੌੜ 'ਚ ਸਕਰੈਪ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

Saturday, Jun 24, 2023 - 11:56 AM (IST)

ਬਰਨਾਲਾ ਦੇ ਕਸਬਾ ਭਦੌੜ 'ਚ ਸਕਰੈਪ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

ਬਰਨਾਲਾ (ਪੁਨੀਤ)- ਭਦੋੜ ਦੇ ਬਾਜਾਖਾਨਾ ਰੋਡ 'ਤੇ ਸਕਰੈਪ ਦੀ ਦੁਕਾਨ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਨੂੰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਦੁਕਾਨ ਮਾਲਕ ਅਨੁਸਾਰ ਉਸ ਦਾ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ, ਜਦਕਿ ਅੱਗ ਦੁਕਾਨ 'ਚ ਪਏ ਕੂਲਰ ਤੋਂ ਅੱਗ ਲੱਗੀ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ-  ਤੇਜ਼ ਗਰਮੀ ’ਚ ਬਿਜਲੀ ਕੱਟਾਂ ਕਾਰਨ ਲੋਕਾਂ ’ਚ ਹਾਹਾਕਾਰ, ਅੱਜ ਮੀਂਹ ਪੈਣ ਦੀ ਸੰਭਾਵਨਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕਰੈਪ ਸਟੋਰ ਦੇ ਮਾਲਕ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਚਮਕੌਰ ਸਕਰੈਪ ਸਟੋਰ ਦੇ ਨਾਂ 'ਤੇ ਕਬਾੜ ਦੀ ਦੁਕਾਨ ਚਲਾ ਰਿਹਾ ਹੈ। ਉਹ ਬੀਤੀ ਰਾਤ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਨੂੰ ਤਾਲਾ ਲਗਾ ਕੇ ਚਲਾ ਗਿਆ। ਸਵੇਰੇ ਕਰੀਬ 5:50 ਵਜੇ ਚੌਂਕੀਦਾਰ ਨੇ ਉਸ ਨੂੰ ਫੋਨ 'ਤੇ ਦੱਸਿਆ ਕਿ ਤੁਹਾਡੀ ਦੁਕਾਨ 'ਚੋਂ ਧੂੰਆਂ ਨਿਕਲ ਰਿਹਾ ਹੈ ਅਤੇ ਉਹ ਹੀ ਦੁਕਾਨ 'ਤੇ ਆ ਗਿਆ । ਜਦੋਂ ਪੁਲਸ ਨੂੰ ਲੈ ਕੇ ਦੁਕਾਨ 'ਤੇ ਆਇਆ ਤਾਂ ਦੁਕਾਨ 'ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦਿਖਾਈ ਦਿੱਤੀਆਂ। ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਦੁਕਾਨ ਦਾ ਪਰਦਾ ਚੁੱਕ ਕੇ ਦੇਖਿਆ ਤਾਂ ਦੁਕਾਨ ਅੰਦਰ ਅੱਗ ਲੱਗੀ ਹੋਈ ਸੀ। ਫਾਇਰ ਬ੍ਰਿਗੇਡ ਦੀ ਗੱਡੀ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਛੱਡਣ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵਲਟੋਹਾ ਦੀ ਟਿੱਪਣੀ 'ਤੇ ਦਿੱਤਾ ਵੱਡਾ ਬਿਆਨ

ਦੋ ਗੱਡੀਆਂ ਦੀ ਮਦਦ ਨਾਲ ਕਰੀਬ ਡੇਢ ਘੰਟੇ 'ਚ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਨਾਲ ਉਸ ਦਾ ਕਰੀਬ 20 ਲੱਖ ਦਾ ਨੁਕਸਾਨ ਹੋਇਆ ਹੈ। ਉਸ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਕਬਾੜ ਦੀ ਦੁਕਾਨ ਚਲਾ ਕੇ ਹੀ ਆਪਣਾ ਅਤੇ ਆਪਣੇ ਬੱਚਿਆਂ ਦਾ ਗੁਜ਼ਾਰਾ ਚਲਾਉਂਦਾ ਹੈ ਅਤੇ ਉਸ ਕੋਲ ਰੁਜ਼ਗਾਰ ਦਾ ਹੋਰ ਕੋਈ ਸਾਧਨ ਨਹੀਂ ਹੈ। ਉਸ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਵਿੱਤੀ ਸੰਕਟ ਤੋਂ ਬਚ ਸਕੇ ਅਤੇ ਆਪਣਾ ਅਤੇ ਆਪਣੇ ਬੱਚਿਆਂ ਦਾ ਗੁਜ਼ਾਰਾ ਕਰ ਸਕੇ।

ਇਹ ਵੀ ਪੜ੍ਹੋ-  ਗੁਰਦਾਸਪੁਰ 'ਚ ਸ਼ਰੇਆਮ ਗੁੰਡਾਗਰਦੀ, ਪਿੰਡ ਦੇ ਹੀ ਵਿਅਕਤੀਆਂ ਨੇ ਨੌਜਵਾਨ 'ਤੇ ਹਮਲਾ ਕਰ ਕੀਤਾ ਜ਼ਖ਼ਮੀ

ਮੌਕੇ 'ਤੇ ਮੌਜੂਦ ਚੌਂਕੀਦਾਰ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਬਾਜਾਖਾਨਾ ਰੋਡ 'ਤੇ ਰਾਤ ਦੇ ਚੌਂਕੀਦਾਰ ਵਜੋਂ ਕੰਮ ਕਰ ਰਹੇ ਹਨ ਅਤੇ ਅੱਜ ਸਵੇਰੇ ਕਰੀਬ 6:30 ਵਜੇ ਉਨ੍ਹਾਂ ਨੇ ਸਕਰੈਪ ਦੀ ਦੁਕਾਨ ਦੇ ਅੰਦਰੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਸਨੇ ਤੁਰੰਤ ਦੁਕਾਨਦਾਰ ਨੂੰ ਬੁਲਾਇਆ ਅਤੇ ਕੁਝ ਦੇਰ ਬਾਅਦ ਉਹ ਉਥੇ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਦੁਕਾਨ ਅੰਦਰ ਲੱਗੇ ਕੂਲਰ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਅਤੇ ਹੌਲੀ-ਹੌਲੀ ਇਸ ਨੇ ਪੂਰੀ ਦੁਕਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੇ ਨਾਲ ਹੀ ਕਾਫ਼ੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ, ਉਦੋਂ ਤੱਕ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਛੱਡਣ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵਲਟੋਹਾ ਦੀ ਟਿੱਪਣੀ 'ਤੇ ਦਿੱਤਾ ਵੱਡਾ ਬਿਆਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News