ਸਾਬਕਾ ਕੌਂਸਲਰ ਦੀ ਰੇਡੀਮੇਡ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

03/25/2024 1:17:06 PM

ਭਵਾਨੀਗੜ੍ਹ (ਵਿਕਾਸ ਮਿੱਤਲ)- ਹੋਲੀ ਦੇ ਤਿਉਹਾਰ ਦੀ ਸਵੇਰ ਸ਼ਹਿਰ ਦੇ ਮੇਨ ਬਾਜ਼ਾਰ 'ਚ ਸਥਿਤ ਇੱਕ ਰੇਡੀਮੇਡ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿੱਚ ਦੁਕਾਨ 'ਚ ਪਿਆ ਰੇਡੀਮੇਡ ਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਵਿੱਚ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ਤੋਂ ਦਰਾਮਦ-ਬਰਾਮਦ ਬੰਦ ਨੂੰ ਪੰਜ ਸਾਲ ਪੂਰੇ, ICP ਅਟਾਰੀ ’ਤੇ ਅਰਬਾਂ ਦਾ ਕਾਰੋਬਾਰ ਹੋਇਆ ਖ਼ਤਮ

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੰਗਲਾ ਫੈਂਸੀ ਐਂਡ ਰੈਡੀਮੇਡ ਸਟੋਰ ਦੇ ਮਾਲਕ ਸਾਬਕਾ ਕੌਂਸਲਰ ਫਕੀਰ ਚੰਦ ਸਿੰਗਲਾ ਦੇ ਪੁੱਤਰ ਸੁਮੇਸ਼ ਸਿੰਗਲਾ ਨੇ ਦੱਸਿਆ ਕਿ ਸੋਮਵਾਰ ਤੜਕੇ ਕਰੀਬ 3 ਵਜੇ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਦੁਕਾਨ ਤੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਅਸੀਂ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਦੁਕਾਨ ਨੂੰ ਭਿਆਨਕ ਅੱਗ ਲੱਗੀ ਹੋਈ ਸੀ। ਸੁਮੇਸ਼ ਨੇ ਦੱਸਿਆ ਕਿ ਤੁਰੰਤ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ, ਸਾਮਾਨ ਨੂੰ ਸੜਨ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕੋਸ਼ਿਸ਼ਾਂ ਅਸਫਲ ਰਹੀਆਂ ਤੇ ਕੁੱਝ ਹੀ ਸਮੇਂ 'ਚ ਅੱਗ ਭਿਆਨਕ ਰੂਪ ਧਾਰ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜੁੜੀ ਅਹਿਮ ਖ਼ਬਰ, ਬਣਾਈ ਗਈ ਵਿਸ਼ੇਸ਼ ਨੀਤੀ

ਅੱਗ ਦੀ ਸੂਚਨਾ ਮਿਲਦਿਆਂ ਹੀ ਸੰਗਰੂਰ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ ਪਰ ਉਦੋਂ ਤੱਕ ਦੁਕਾਨ ਦਾ ਬਹੁਤਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਦੁਕਾਨਦਾਰ ਅਨੁਸਾਰ ਅੱਗ ਲੱਗਣ ਦੀ ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਪਰ ਘਟਨਾ ਵਿੱਚ ਉਸਦਾ 8 ਤੋਂ 10 ਲੱਖ ਰੁਪਏ ਦਾ ਨੁਕਸਾਨ ਹੋ ਗਿਆ। 

ਇਹ ਵੀ ਪੜ੍ਹੋ : ਲਾਹੌਰ 'ਚ ਪਿਛਲੇ 80 ਦਿਨਾਂ ਵਿਚ ਵਾਪਰੀਆਂ 74 ਹਜ਼ਾਰ ਵਾਰਦਾਤਾਂ, 10 ਦਿਨਾਂ ਅੰਕੜਾ ਕਰੇਗਾ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan