ਗਹਿਣਿਆਂ ਦੀ ਦੁਕਾਨ ’ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਹੋਇਆ ਸੁਆਹ

Thursday, Sep 12, 2024 - 06:36 PM (IST)

ਗਹਿਣਿਆਂ ਦੀ ਦੁਕਾਨ ’ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਹੋਇਆ ਸੁਆਹ

ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਸ਼ਹਿਰ ਦੇ ਮੇਨ ਬਾਜ਼ਾਰ ’ਚ ਸਥਿਤ ਰਾਜ ਬੈਂਗਲ ਜਿਊਲਰ ਦੀ ਦੁਕਾਨ ’ਚ ਅਚਾਨਕ ਭਿਆਨਕ ਅੱਗ ਲੱਗ ਗਈ ਅਤੇ ਵੇਖਦੇ ਹੀ ਵੇਖਦੇ ਅੱਗ ਬਹੁਤ ਜ਼ਿਆਦਾ ਜ਼ੋਰ ਫਰ ਗਈ। ਦੁਕਾਨ ਦੇ ਮਾਲਕ ਜਿਊਲਰ ਨੇ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੀ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਦੁਕਾਨ ਦਾ ਸ਼ਟਰ ਖੋਲ੍ਹ ਕੇ ਬੜੀ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ ਗਿਆ, ਜਿਸ ਨਾਲ ਆਸ-ਪਾਸ ਦੀਆਂ ਦੁਕਾਨਾਂ ਅੱਗ ਦੀ ਲਪੇਟ ’ਚ ਆਉਣ ਤੋਂ ਬਚ ਗਈਆਂ ਪਰ ਇਸ ਅੱਗ ’ਚ ਦੁਕਾਨ ’ਚ ਪਏ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ, ਮਸ਼ੀਨਾਂ, ਕਾਊਂਟਰ, ਕੈਸ਼, ਇਨਵਰਟਰ ਆਦਿ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਸਤੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਰਹੇਗੀ ਪਾਬੰਦੀ, ਹੁਕਮ ਹੋਏ ਜਾਰੀ

ਸੂਚਨਾ ਮਿਲਦੇ ਹੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਏ. ਐੱਸ. ਆਈ. ਸ਼ਰਮਾ ਸਿੰਘ ਦੀ ਅਗਵਾਈ ’ਚ ਮੌਕੇ ’ਤੇ ਪਹੁੰਚੀ। ਏ. ਐੱਸ. ਆਈ. ਨੇ  ਦੱਸਿਆ ਕਿ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਦੂਜੇ ਪਾਸੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਗਗਨ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ ਪਰ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਹੈ।
 

ਇਹ ਵੀ ਪੜ੍ਹੋ- ਸਾਵਧਾਨ ! ਪੰਜਾਬ 'ਚ ਲਗਾਤਾਰ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ, ਇੰਝ ਕਰੋ ਬਚਾਅ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News