ਸਰਹਿੰਦ ਦੇ ਪ੍ਰੀਤ ਨਗਰ ''ਚ NRI ਦੇ ਬੰਦ ਪਏ ਘਰ ਨੂੰ ਲੱਗੀ ਭਿਆਨਕ ਅੱਗ
Friday, Mar 27, 2026 - 07:57 PM (IST)
ਸਰਹਿੰਦ/ਫਤਿਹਗੜ੍ਹ ਸਾਹਿਬ (ਬਿਪਿਨ ਭਾਰਦਵਾਜ) : ਸਰਹਿੰਦ ਦੇ ਪ੍ਰੀਤ ਨਗਰ ਇਲਾਕੇ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ NRI ਦੇ ਬੰਦ ਪਏ ਰਿਹਾਇਸ਼ੀ ਮਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਫਰਿੱਜ ਵਿੱਚ ਹੋਏ ਸ਼ਾਰਟ ਸਰਕਟ ਕਾਰਨ ਵਾਪਰਿਆ ਹੈ।
ਜਾਣਕਾਰੀ ਅਨੁਸਾਰ, ਜਦੋਂ ਗੁਆਂਢੀਆਂ ਨੇ ਘਰ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਅਤੇ ਹੋਰ ਨੁਕਸਾਨ ਹੋਣ ਤੋਂ ਬਚਾਅ ਲਿਆ।
ਇਸ ਘਟਨਾ ਦੇ ਸਬੰਧ 'ਚ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ ਲੱਗਣ ਦੇ ਕਾਰਨਾਂ ਅਤੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਖੁਸ਼ਕਿਸਮਤੀ ਇਹ ਰਹੀ ਕਿ ਘਰ ਬੰਦ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਅੱਗ ਕਾਰਨ ਘਰ ਦੇ ਸਮਾਨ ਦਾ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
