ਮੋਗਾ ਦੇ ਦੋਸਾਂਝ ਰੋਡ ''ਤੇ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ

12/14/2023 2:32:39 PM

ਮੋਗਾ (ਕਸ਼ਿਸ਼)- ਮੋਗਾ ਦੇ ਦੋਸਾਂਝ ਰੋਡ 'ਤੇ ਗੁੱਜਰਾਂ ਵੱਲੋਂ ਇੱਕਠੀ ਕੀਤੀ ਪਰਾਲੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਫਾਇਰ ਬਿਗ੍ਰੇਡ ਦੀ ਟੀਮ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। 

PunjabKesari

ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਕਿਹਾ ਕਿ ਦੁਸਾਂਝ ਰੋਡ 'ਤੇ ਗੁੱਜਰਾਂ ਵੱਲੋਂ ਆਪਣੇ ਪਸ਼ੂਆਂ ਦੇ ਚਾਰੇ ਲਈ ਇਕੱਠੀ ਕੀਤੀ ਹੋਈ ਪਰਾਲੀ ਨੂੰ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਅੱਗ ਲਗਾਈ ਗਈ ਸੀ। ਅੱਗ ਨੂੰ ਕਾਬੂ ਪਾਉਣ ਲਈ ਕਰੀਬ 8 ਗੱਡੀਆਂ ਅੱਗ ਬੁਝਾਉਣ ਲਈ ਲੱਗੀਆਂ ਅਤੇ ਮੌਕੇ 'ਤੇ ਅੱਗ 'ਤੇ ਕਾਬੂ ਪਾਇਆ ਗਿਆ। 

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: 24 ਘੰਟਿਆਂ ਤੋਂ ਲਾਪਤਾ ਕੁੜੀ ਦੀ ਸੜੀ ਹੋਈ ਮਿਲੀ ਲਾਸ਼, ਦਹਿਲੇ ਲੋਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


shivani attri

Content Editor

Related News