ਕਣਕ ਦੀ ਫ਼ਸਲ ਤੇ ਨਾੜ ਦਾ ਰਕਬਾ ਅੱਗ ਲੱਗਣ ਕਾਰਨ ਸੜਕ ਕੇ ਹੋਇਆ ਸੁਆਹ
Sunday, Apr 20, 2025 - 05:13 PM (IST)

ਗੁਰੂਹਰਸਹਾਏ (ਮਨਜੀਤ )-ਅੱਜ ਫਿਰ ਹਲਕਾ ਗੁਰੂਹਰਸਹਾਏ ਦੇ ਨਜ਼ਦੀਕ ਪਿੰਡ ਭਾਟਾ ਨਿਧਾਨਾ ਸਰੂਪੇ ਵਾਲਾਂ ਵਿਖੇ ਖੜ੍ਹੀ ਕਣਕ ਅਤੇ ਨਾੜ ਨੂੰ ਅੱਗ ਲੱਗ ਗਈ ਹੈ। ਇਸ ਨਾਲ ਕਈ ਏਕੜ ਕਿਸਾਨਾਂ ਦੀ ਕਣਕ ਅਤੇ ਨਾੜ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਦੇ ਨਾਲ ਸਾਰੇ ਇਲਾਕੇ ’ਚ ਧੂੰੲਾਂ ਫੈਲਣ ਦੇ ਕਾਰਨ ਲੋਕਾਂ ਨੂੰ ਸਾਹ ਲੈਣਾ ਔਖਾ ਹੋਇਆ। ਕਿਸਾਨਾਂ ਨੇ ਆਪਣੇ-ਆਪਣੇ ਟਰੈਕਟਰਾਂ ਅਤੇ ਹੋਰ ਸਾਧਨਾਂ ਨਾਲ ਅੱਗ ਨੂੰ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਅਤੇ ਅਤੇ ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਦੀ ਗੱਡੀ ਵੀ ਐਨ ਮੌਕੇ ਖ਼ਬਰ ਹੋਣ ਕਾਰਨ ਅੱਗ 'ਤੇ ਕਾਬੂ ਨਹੀਂ ਪਾਇਆ ਗਿਆ।
ਇਹ ਵੀ ਪੜ੍ਹੋ: ਨਵੇਂ ਵਿਵਾਦ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਪੋਸਟ ਕੀਤੀ ਅਜਿਹੀ ਵੀਡੀਓ ਕਿ ਮਚ ਗਈ ਤਰਥੱਲੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਪਤਾ ਨਹੀਂ ਕਿਸ ਪਾਸੇ ਤੋਂ ਅੱਗ ਦੀ ਚੰਗਿਆੜੀ ਲੱਗਣ ਨਾਲ ਭਿਆਨਕ ਅੱਗ ਲੱਗ ਗਈ ਅਤੇ ਹਵਾ ਤੇਜ਼ ਹੋਣ ਕਾਰਨ ਵੇਖਦੇ ਹੀ ਵੇਖਦੇ ਤਕਰੀਬਨ 100 ਏਕੜ ਤੋਂ ਵੱਧ ਕਿੱਲੇ ਦੇ ਕਰੀਬ ਕਣਕ ਅਤੇ ਪਿਆ ਨਾੜ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਆਪਣੀ ਕੁਝ ਕਣਕ ਵੱਢ ਕੇ ਅਤੇ ਕੁਝ ਕਣਕ ਖੜ੍ਹੀ ਸੀ ਅਤੇ ਨਾੜ ਨੂੰ ਤੂੜੀ ਬਣਾਉਣ ਲਈ ਛੱਡਿਆ ਹੋਇਆ ਸੀ ਅਤੇ ਅੱਗ ਲੱਗਣ ਦੇ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਸਹਿਣ ਕਰਨਾ ਪਿਆ ਹੈ। ਪੀੜਤ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਅਤੇ ਹਲਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਤੋਂ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਦੀ ਵਿਸ਼ੇਸ਼ ਤੌਰ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: ਨਵੀਂ ਮੁਸੀਬਤ 'ਚ ਘਿਰਣਗੇ ਪੰਜਾਬ ਵਾਸੀ! ਬੰਦ ਹੋਣ ਜਾ ਰਹੇ ਨੇ ਇਹ ਰਸਤੇ, ਜਾਰੀ ਹੋਈ ਡੈੱਡਲਾਈਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e