ਵਰਕਸ਼ਾਪ ’ਚ ਲੱਗੀ ਅੱਗ, ਅੰਦਰ ਰੱਖਿਆ ਸਾਮਾਨ ਸੜ ਕੇ ਸੁਆਹ

Sunday, Aug 11, 2024 - 05:46 PM (IST)

ਵਰਕਸ਼ਾਪ ’ਚ ਲੱਗੀ ਅੱਗ, ਅੰਦਰ ਰੱਖਿਆ ਸਾਮਾਨ ਸੜ ਕੇ ਸੁਆਹ

ਅਬੋਹਰ (ਸੁਨੀਲ)–ਅਬੋਹਰ ਸੀਤੋ ਗੁੰਨੋ ਮਾਰਗ ’ਤੇ ਇਕ ਵਰਕਸ਼ਾਪ ਵਿਚ ਬੀਤੀ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਕੰਧਾਂ ਵੀ ਨੁਕਸਾਨੀਆਂ ਗਈਆਂ। ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਵਰਕਸ਼ਾਪ ਮਾਲਕ ਕੁਲਦੀਪ ਸਿੰਘ ਨੇ ਦੱਸਿਆ ਕਿ ਰਾਤ ਕਰੀਬ 1 ਵਜੇ ਉਨ੍ਹਾਂ ਨੂੰ ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਪਰ ਉਦੋਂ ਤੱਕ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਇਸ ਦੌਰਾਨ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ, ਜਿਸ ’ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਕਰੀਬ ਇਕ ਘੰਟੇ ਦੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ-ਦਹਿਲਾਉਣ ਵਾਲੀ ਵਾਰਦਾਤ, ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਉਸ ਨੇ ਦੱਸਿਆ ਕਿ ਦੁਕਾਨ ’ਚ ਨਵੀਆਂ ਬੈਟਰੀਆਂ ਅਤੇ ਗਾਹਕਾਂ ਦਾ ਸਾਮਾਨ ਰੱਖਿਆ ਹੋਇਆ ਸੀ, ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਕੁਲਦੀਪ ਸਿੰਘ ਅਨੁਸਾਰ ਉਸ ਦਾ ਕਰੀਬ 2 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਖੱਡ 'ਚ ਡਿੱਗਣ ਕਾਰਨ ਪਾਣੀ 'ਚ ਰੁੜੀ, 10 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News