ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨੂੰ ਬਿਜਲੀ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਲੱਗੀ ਅੱਗ

Wednesday, Nov 22, 2023 - 04:18 PM (IST)

ਅਬੋਹਰ (ਸੁਨੀਲ) – ਸਥਾਨਕ ਸੀਤੋ ਰੋਡ ’ਤੇ ਪਰਾਲੀ ਨਾਲ ਭਰੀ ਇਕ ਟਰੈਕਟਰ-ਟਰਾਲੀ ਨੂੰ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆ ਕੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਪਿੰਡ ਚੱਕੜਾ ਵਾਸੀ ਮਨਦੀਪ ਸਿੰਘ ਬਰਾੜ ਦੀ ਸੀਤੋ ਰੋਡ ’ਤੇ ਪਰਾਲੀ ਦਾ ਪਲਾਂਟ ਹੈ।

ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਗਾਉਂਦੇ ਸਮੇਂ ਆਏ ਪ੍ਰਸ਼ਾਸਨਿਕ ਅਧਿਕਾਰੀ, ਕਾਰਵਾਈ ਦੇ ਡਰੋਂ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਹ ਟਰਾਲੀ ਵਿਚ ਪਰਾਲੀ ਲੱਦ ਕੇ ਤੋਲਣ ਲਈ ਧਰਮਕੰਡੇ ਵੱਲ ਜਾ ਰਿਹਾ ਸੀ ਤਾਂ ਸੀਤੋ ਰੋਡ ਤੋਂ ਲੰਘ ਰਿਹਾ ਸੀ ਤਾਂ ਉਪਰੋਂ ਲੰਘਦੀਆਂ ਹਾਈਵੋਲਟੇਜ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਪਰਾਲੀ ਵਿਚ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਇਸ ਸਬੰਧੀ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ, ਜਿਸ ’ਤੇ ਵਿਭਾਗ ਦੇ ਹਰਪ੍ਰੀਤ ਸਿੰਘ ਅਤੇ ਹੋਰ ਕਰਮਚਾਰੀ ਤੁਰੰਤ ਗੱਡੀਆਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਕਾਫੀ ਮੁਸ਼ਕਿਲ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਅੱਗ ’ਚ ਜਿੱਥੇ ਉਸਦੀ ਸਾਰੀ ਪਰਾਲੀ ਸੜ ਗਈ, ਉਥੇ ਹੀ ਟਰੈਕਟਰ-ਟਰਾਲੀ ਵੀ ਨੁਕਸਾਨੀ ਗਈ। ਇਸ ਹਾਦਸੇ ’ਚ ਉਸ ਦਾ ਕਰੀਬ 1 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ, ਜਾਣੋ ਕਿੱਥੇ ਹੋਈ ਇਹ ਗ਼ਲਤੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News