ਸ਼ਾਰਟ ਸਰਕਟ ਕਾਰਨ ਘੋੜਾ ਟਰਾਲੇ ਨੂੰ ਲੱਗੀ ਅੱਗ, ਪੂਰੀ ਤਰ੍ਹਾਂ ਸੜ ਕੇ ਹੋਇਆ ਸੁਆਹ
Sunday, May 19, 2024 - 07:18 PM (IST)
ਬਨੂੜ (ਗੁਰਪਾਲ)- ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਯੂਨੀਵਰਸਿਟੀ ਦੇ ਸਾਹਮਣੇ ਅਚਾਨਕ ਘੋੜੇ ਟਰਾਲੇ ਨੂੰ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਟਰਾਲਾ ਸੜ ਕੇ ਸੁਆਹ ਹੋ ਗਿਆ।
ਜਾਣਕਾਰੀ ਅਨੁਸਾਰ ਇਕ ਘੋੜਾ ਟਰਾਲਾ ਲੁਧਿਆਣੇ ਤੋਂ ਵਾਇਆ ਬਨੂੜ ਹੋ ਕੇ ਹਰਿਆਣਾ ਜਾ ਰਿਹਾ ਸੀ। ਜਦੋਂ ਇਹ ਟਰਾਲਾ ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਯੂਨੀਵਰਸਟੀ ਦੇ ਕੋਲ ਪਹੁੰਚਿਆ ਤਾਂ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਘੋੜੇ ਟਰਾਲੇ ਨੂੰ ਅੱਗ ਲੱਗ ਗਈ। ਘਟਨਾ ਬਾਰੇ ਤੁਰੰਤ ਰਾਹਗੀਰਾਂ ਨੇ ਫਾਇਰ ਬ੍ਰਿਗੇਡ ਰਾਜਪੁਰਾ ਅਤੇ ਥਾਣਾ ਬਨੂੜ ਦੀ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ- ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਬਦਲਿਆ ਸਕੂਲਾਂ ਦਾ ਸਮਾਂ
ਜਾਂਚ ਅਧਿਕਾਰੀ ਏ.ਐੱਸ.ਆਈ. ਰਾਮ ਕਿਸ਼ਨ ਸਮੇਤ ਪੁਲਸ ਪਾਰਟੀ ਅਤੇ ਰਾਜਪੁਰਾ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਉਦੋਂ ਤੱਕ ਘੋੜਾਂ ਟਰਾਲਾ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਚੁੱਕਿਆ ਸੀ। ਇਸ ਘੋੜਾ ਟਰਾਲੇ ਦੇ ਚਾਲਕ ਮਹਾਦੇਸ਼ਵਰ ਯਾਦਵ ਨੇ ਦੱਸਿਆ ਕਿ ਉਹ ਲੁਧਿਆਣੇ ਤੋਂ ਮਾਲ ਖਾਲੀ ਕਰ ਕੇ ਆ ਰਿਹਾ ਸੀ ਕਿ ਤਾਂ ਯੂਨੀਵਰਸਿਟੀ ਦੇ ਸਾਹਮਣੇ ਸ਼ਾਰਟ ਸਰਕਟ ਹੋਣ ਕਾਰਨ ਘੋੜੇ ਟਰਾਲੇ ਨੂੰ ਅੱਗ ਲੱਗ ਗਈ ਤੇ ਉਸ ਨੇ ਬੜੀ ਮੁਸ਼ਕਿਲ ਨਾਲ ਆਪਣਾ ਬਚਾਅ ਕੀਤਾ।
ਇਹ ਵੀ ਪੜ੍ਹੋ- ਆਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਨੇ ਬਿੱਟੂ 'ਤੇ ਕੱਸਿਆ ਤੰਜ, ਕਿਹਾ- 'ਇਹ ਤਾਂ ਚੰਗੀਆਂ ਗੱਲਾਂ ਨਹੀਂ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e