ਤੂੜੀ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, ਪੁਲਸ ਤੇ ਫਾਇਰ ਬ੍ਰਿਗੇਡ ਨੇ ਵੱਡਾ ਨੁਕਸਾਨ ਹੋਣ ਤੋਂ ਬਚਾਇਆ
Sunday, Jun 07, 2026 - 04:46 PM (IST)
ਫਰੀਦਕੋਟ (ਰਾਜਨ) : ਫਰੀਦਕੋਟ ਦੇ ਪਿੰਡ ਹੱਸਣਭੱਟੀ ਨੇੜੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਤੂੜੀ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਟਰੱਕ ਵਿੱਚੋਂ ਉੱਠਦੀਆਂ ਅੱਗ ਦੀਆਂ ਉੱਚੀਆਂ ਲਪਟਾਂ ਦਿਖਾਈ ਦਿੱਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਤੂੜੀ ਨਾਲ ਪੂਰੀ ਤਰ੍ਹਾਂ ਭਰਿਆ ਹੋਇਆ ਸੀ। ਅਚਾਨਕ ਅੱਗ ਲੱਗਣ ਕਾਰਨ ਕੁਝ ਹੀ ਮਿੰਟਾਂ ਵਿੱਚ ਅੱਗ ਨੇ ਟਰੱਕ ਦੇ ਵੱਡੇ ਹਿੱਸੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਤੂੜੀ ਸੁੱਕੀ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲਣ ਲੱਗੀ, ਜਿਸ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...
ਘਟਨਾ ਦੀ ਸੂਚਨਾ ਮਿਲਦਿਆਂ ਹੀ ਫਰੀਦਕੋਟ ਪੁਲਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਸੁਰੱਖਿਆ ਪ੍ਰਬੰਧ ਕੀਤੇ ਗਏ। ਪੁਲਸ ਵੱਲੋਂ ਆਵਾਜਾਈ ਨੂੰ ਨਿਯੰਤਰਿਤ ਕਰਦੇ ਹੋਏ ਲੋਕਾਂ ਨੂੰ ਅੱਗ ਵਾਲੀ ਥਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਤਾਂ ਜੋ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਾ ਹੋਵੇ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਵਾਨਾਂ ਵੱਲੋਂ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਅੱਗ ਨੂੰ ਨੇੜਲੇ ਖੇਤਰਾਂ ਵਿੱਚ ਫੈਲਣ ਤੋਂ ਰੋਕ ਲਿਆ ਗਿਆ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ਼
ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਹਾਲਾਂਕਿ ਟਰੱਕ ਅਤੇ ਉਸ ਵਿੱਚ ਭਰੀ ਤੂੜੀ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਵਾਇਰਲ ਹੋ ਰਹੀ ਵੀਡੀਓ ਕਾਰਨ ਇਹ ਘਟਨਾ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਇਹ ਵੀ ਪੜ੍ਹੋ- ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
