ਕੈਂਸਰ ਦੀ ਨਾਮੁਰਾਦ ਬੀਮਾਰੀ ਨੇ ਲਈ ਔਰਤ ਦੀ ਜਾਨ

Wednesday, Mar 04, 2020 - 11:29 PM (IST)

ਕੈਂਸਰ ਦੀ ਨਾਮੁਰਾਦ ਬੀਮਾਰੀ ਨੇ ਲਈ ਔਰਤ ਦੀ ਜਾਨ

ਸੰਗਤ ਮੰਡੀ, (ਮਨਜੀਤ)- ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਕੈਂਸਰ ਦੀ ਨਾਮੁਰਾਦ ਬੀਮਾਰੀ ਕਾਰਣ ਇਕ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਰਬਜੀਤ ਕੌਰ (30) ਪਤਨੀ ਮੱਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਪੀੜਤ ਸੀ। ਮੱਲ ਸਿੰਘ ਇਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਮਜ਼ਦੂਰੀ ਕਰ ਕੇ ਕਰਦਾ ਸੀ, ਉਪਰੋਂ ਪਤਨੀ ਦੀ ਬੀਮਾਰੀ 'ਤੇ ਖਰਚ ਵੱਖਰਾ ਸੀ। ਮ੍ਰਿਤਕ ਆਪਣੇ ਪਿੱਛੇ ਪਤੀ ਤੋਂ ਇਲਾਵਾ ਇਕ ਪੰਜ ਸਾਲਾ ਲੜਕੀ ਛੱਡ ਗਈ ਹੈ। ਪਿੰਡ ਵਾਸੀਆਂ ਵੱਲੋਂ ਗਰੀਬ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ ਤਾਂ ਕਿ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਹੋ ਸਕੇ।


author

Bharat Thapa

Content Editor

Related News